image caption:

ਮੋਰਚੇ ਨੂੰ ਬਕਾਇਆ ਮੰਗਾਂ ਲਈ ਸਰਕਾਰ ਦੇ ਸਕਾਰਾਤਮਕ ਰਵੱਈਏ ਦੀ ਉਡੀਕ

 ਨਵੀਂ ਦਿੱਲੀ,- ਕੇਂਦਰ ਸਰਕਾਰ &rsquoਤੇ ਕਿਸਾਨਾਂ ਨੂੰ ਦਿੱਲੀ ਦੇ ਮੋਰਚਿਆਂ ਵਿੱਚ ਡਟੇ ਰਹਿਣ ਲਈ ਮਜਬੂਰ ਕਰਨ ਦਾ ਦੋਸ਼ ਲਾਉਂਦੇ ਹੋਏ ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਤੋਂ ਆਪਣੀਆਂ ਬਾਕੀ ਰਹਿੰਦੀਆਂ ਮੰਗਾਂ ਪ੍ਰਤੀ ਹਾਂ-ਪੱਖੀ ਉਡੀਕ ਕਰ ਰਹੇ ਹਨ। ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ &rsquoਤੇ ਚੱਲ ਰਹੇ ਕਿਸਾਨ ਅੰਦੋਲਨ ਦੇ 371ਵੇਂ ਦਿਨ ਮੋਰਚੇ ਨੇ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਵੱਲੋਂ ਖੇਤੀ ਕਾਨੂੰਨ ਵਾਪਸੀ ਬਿੱਲ &rsquoਤੇ ਮੋਹਰ ਲਾਉਣ ਤੇ ਇਸ ਬਾਰੇ ਗਜ਼ਟ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਕਿਸਾਨਾਂ ਦੀ ਮਹੱਤਵਪੂਰਨ ਲੜਾਈ ਰਸਮੀ ਤੌਰ &rsquoਤੇ ਖਤਮ ਹੋ ਗਈ ਹੈ। ਮੋਰਚੇ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਸੰਘਰਸ਼ ਕਰਨ ਦੀ ਭਾਵਨਾ ਨਾਲ ਜਾਰੀ ਹੈ।ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਵਾਲੇ ਵਫ਼ਦ ਨੂੰ ਮੋਰਚੇ ਨੇ ਯਾਦ ਕਰਵਾਇਆ ਕਿ ਉਹ ਲੋਕ ਪਿਛਲੇ ਸਾਲ ਰਸਮੀ ਗੱਲਬਾਤ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਚੁੱਪ-ਚਾਪ ਖੜ੍ਹੇ ਸਨ, ਪਰ ਹੁਣ ਮੌਤਾਂ ਬਾਰੇ ਅਣਜਾਣ ਬਣ ਰਹੇ ਹਨ। ਮੋਰਚੇ ਅਨੁਸਾਰ, &lsquoਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਬਾਰੇ ਰਿਕਾਰਡ ਮੌਜੂਦ ਹੈ, ਜਿਸ ਦੇ ਆਧਾਰ ਉੱਤੇ ਸ਼ਹੀਦਾਂ ਦੇ ਵਾਰਸਾਂ ਦੇ ਮੁੜ-ਵਸੇਬੇ ਦੀ ਮੰਗ ਸਮੇਤ ਬਾਕੀ ਮੰਗਾਂ ਪੂਰੀਆਂ ਕੀਤੀਆਂ ਜਾਣ।&rsquo