image caption:

ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ- ਪੰਜਾਬ ਪੁਲੀਸ ਦੀ ਪਿਛਲੇ ਦੋ ਦਿਨਾਂ ਦੀ ਭਰਤੀ ਦੌਰਾਨ ਕਥਿਤ ਬੇਨਿਯਮੀਆਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ &rsquoਤੇ ਅੱਜ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਕਾਰਨ ਕਈ ਜਣੇ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਵਿੱਚ ਕੁਝ ਲੜਕੀਆਂ ਵੀ ਸ਼ਾਮਲ ਹਨ। ਪ੍ਰਦਰਸ਼ਨਕਾਰੀ ਨੌਜਵਾਨ ਪੀਏਪੀ ਫਲਾਈਓਵਰ &rsquoਤੇ ਨੈਸ਼ਨਲ ਹਾਈਵੇਅ ਨੰਬਰ ਇਕ ਨੂੰ ਰੋਕਣ ਆਏ ਸਨ। ਜ਼ਖ਼ਮੀ ਲੜਕੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।