image caption:

ਦੱਖਣੀ ਅਫਰੀਕਾ ਤੋਂ ਚੰਡੀਗੜ੍ਹ ਪਹੁੰਚੀ ਮਹਿਲਾ ਨੇ ਕੁਆਰੰਟੀਨ ਨਿਯਮ ਤੋੜਿਆ, ਪੁਲਸ ਨੇ ਕੀਤਾ ਮਾਮਲਾ ਦਰਜ

 ਦੱਖਣੀ ਅਫਰੀਕਾ ਤੋਂ ਦੋ ਦਿਨ ਪਹਿਲਾਂ ਚੰਡੀਗੜ੍ਹ ਪਰਤੀ ਇਕ ਔਰਤ ਕਥਿਤ ਤੌਰ &rsquoਤੇ ਘਰੇਲੂ ਕੁਆਰੰਟੀਨ ਦੇ ਨਿਯਮਾਂ ਨੂੰ ਤੋੜ ਕੇ ਪੰਜ ਤਾਰਾ ਹੋਟਲ ਵਿਚ ਚਲੀ ਗਈ। ਇਸ ਤੋਂ ਬਾਅਦ, ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਕੋਵਿਡ ਪ੍ਰੋਟੋਕੋਲ ਨੂੰ ਤੋੜਨ ਲਈ ਯਾਤਰੀਆਂ, ਖਾਸ ਤੌਰ 'ਤੇ 'ਜੋਖਮ' ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਵਿਰੁੱਧ ਸਖਤ ਕਾਰਵਾਈ ਦੇ ਆਦੇਸ਼ ਦਿੱਤੇ। ਔਰਤ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 48 ਦੀ ਇੱਕ ਔਰਤ ਜੋ ਹਾਲ ਹੀ ਵਿੱਚ ਦੱਖਣੀ ਅਫਰੀਕਾ ਤੋਂ ਪਰਤੀ ਹੈ। ਮਹਿਲਾ ਨੇ ਕੋਵਿਡ ਪ੍ਰੋਟੋਕੋਲ ਨੂੰ ਤੋੜਿਆ ਅਤੇ ਸ਼ਹਿਰ ਦੇ ਪ੍ਰਮੁੱਖ ਪੰਜ ਸਿਤਾਰਾ ਹੋਟਲ ਵਿੱਚ ਚੈੱਕ ਇਨ ਕੀਤਾ। ਸੂਚਨਾ ਮਿਲਦੇ ਹੀ ਸਿਹਤ ਵਿਭਾਗ 'ਚ ਹੜਕੰਪ ਮਚ ਗਿਆ। ਕੋਵਿਡ ਪ੍ਰੋਟੋਕੋਲ ਦੀ ਪਾਲਣਾ ਨਾ ਕਰਨ ਅਤੇ ਆਪਦਾ ਪ੍ਰਬੰਧਨ ਐਕਟ ਦੇ ਤਹਿਤ ਦੂਜਿਆਂ ਦੀ ਜਾਨ ਨੂੰ ਖ਼ਤਰੇ ਵਿੱਚ ਪਾਉਣ ਲਈ ਔਰਤ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।