image caption:

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਝਟਕਾ- ਪ੍ਰਾਈਵੇਟ ਬੱਸਾਂ ਦੇ ਪਰਮਿਟ ਰੱਦ ਕਰਨ ਦੇ ਹੁਕਮ ਵਾਪਸ ਲੈਣ ਦਾ ਦਿੱਤਾ ਆਰਡਰ

 ਚੰਡੀਗੜ੍ਹ: ਔਰਬਿਟ ਅਤੇ ਨਿਊ ਦੀਪ ਬਸਾਂ ਜ਼ਬਤ ਅਤੇ ਪਰਮਿਟ ਰੱਦ ਕਰਨ ਦੇ ਮਾਮਲੇ ਵਿੱਚ ਸੋਮਵਾਰ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਮਾਮਲੇ ਵਿੱਚ ਬਸਾਂ ਜਬਤ ਕਰਨ ਅਤੇ ਪਰਮਿਟ ਰੱਦ ਕਰਨ ਦੇ ਹੁਕਮਾਂ ਨੂੰ ਰੱਦ ਕਰਕੇ ਵੱਡਾ ਝਟਕਾ ਦਿੱਤਾ।

ਹਾਈਕੋਰਟ ਨੇ ਅੱਜ ਸੁਣਵਾਈ ਦੌਰਾਨ ਦੋਵੇਂ ਬਸ ਕੰਪਨੀਆਂ ਨੂੰ ਰਾਹਤ ਦਿੱਤੀ ਹੈ। ਅਦਾਲਤ ਨੇ ਦੋਵੇਂ ਬਸ ਕੰਪਨੀਆਂ ਦੀਆਂ ਪਟੀਸ਼ਨਾਂ ਮਨਜੂਰ ਕਰ ਲਈਆਂ।ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਹਾਈਕੋਰਟ ਤੋਂ ਔਰਬਿਟ ਬਸ ਕੰਪਨੀ ਨੂੰ ਪੰਜਾਬ ਸਰਕਾਰ ਤੋਂ ਬਸਾਂ ਜ਼ਬਤ ਮਾਮਲੇ ਵਿੱਚ ਰਾਹਤ ਮਿਲੀ ਸੀ, ਜਦਕਿ ਨਿਊ ਦੀਪ ਬਸ ਕੰਪਨੀ ਨੂੰ ਰਾਹਤ ਨਹੀਂ ਮਿਲੀ ਸੀ।