image caption:

ਪੰਜਾਬ ਮਗਰੋਂ ਹੁਣ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਗੋਆ ਦੀਆਂ ਮਹਿਲਾਵਾਂ ਨੂੰ 2500 ਰੁਪਏ ਮਹੀਨਾ ਦੇਣ ਦਾ ਕੀਤਾ ਐਲਾਨ

 ਗੋਆ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ । 40 ਸੀਟਾਂ ਲਈ ਫਰਵਰੀ ਵਿੱਚ ਵਿਧਾਨ ਸਭਾ ਚੋਣਾਂ ਹੋ ਸਕਦੀਆਂ ਹਨ । ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਗੋਆ ਵਿੱਚ ਮਹਿਲਾਵਾਂ ਲਈ ਵੱਡਾ ਐਲਾਨ ਕੀਤਾ ਹੈ । ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਗੋਆ ਵਿੱਚ ਸਰਕਾਰ ਬਣਾਉਂਦੀ ਹੈ ਤਾਂ ਔਰਤਾਂ ਨੂੰ ਘਰ ਆਧਾਰ ਸਕੀਮ ਤਹਿਤ ਹਰ ਮਹੀਨੇ ਢਾਈ ਹਜ਼ਾਰ ਰੁਪਏ ਦਿੱਤੇ ਜਾਣਗੇ । ਇਸ ਤੋਂ ਇਲਾਵਾ ਉਨ੍ਹਾਂ ਨੇ ਮੁਫ਼ਤ ਬਿਜਲੀ ਅਤੇ ਪਾਣੀ ਦੇਣ ਦਾ ਵਾਅਦਾ ਵੀ ਕੀਤਾ । ਕੇਜਰੀਵਾਲ ਨੇ ਇਹ ਵੀ ਕਿਹਾ ਕਿ ਜੇਕਰ ਗੋਆ ਦੀ ਰਾਜਨੀਤੀ ਨੂੰ ਬਚਾਉਣਾ ਹੈ ਤਾਂ ਗੋਆ ਨੂੰ ਬੁਰੇ ਨੇਤਾਵਾਂ ਤੋਂ ਬਚਾਉਣਾ ਹੋਵੇਗਾ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਗੋਆ ਵਿੱਚ ਸਾਡੀ ਸਰਕਾਰ ਬਣਦੀ ਹੈ ਤਾਂ ਅਸੀਂ ਘਰ ਆਧਾਰ ਯੋਜਨਾ ਦੇ ਤਹਿਤ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦਿੱਤੇ ਜਾਣਗੇ । ਜਿਨ੍ਹਾਂ ਔਰਤਾਂ ਨੂੰ ਇਹ ਸਕੀਮ ਨਹੀਂ ਮਿਲਦੀ ਅਤੇ ਉਹ 18 ਸਾਲ ਤੋਂ ਵੱਧ ਹਨ, ਉਨ੍ਹਾਂ ਦੇ ਖਾਤੇ ਵਿੱਚ ਹਰ ਮਹੀਨੇ 1000 ਰੁਪਏ ਟਰਾਂਸਫਰ ਕੀਤੇ ਜਾਣਗੇ।