image caption:

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੈਕਲੀਨ ਨੂੰ ਸੰਮਨ ਜਾਰੀ ਕੀਤਾ

 ਹੈਦਰਾਬਾਦ: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਇੱਕ ਵਾਰ ਫਿਰ ਮੁਸੀਬਤ ਵਿੱਚ ਫਸਦੀ ਨਜ਼ਰ ਆ ਰਹੀ ਹੈ। ਦਰਅਸਲ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੈਕਲੀਨ ਨੂੰ ਸੰਮਨ ਜਾਰੀ ਕੀਤਾ ਹੈ।

ਈਡੀ ਨੇ ਜੈਕਲੀਨ ਨੂੰ 8 ਦਸੰਬਰ ਨੂੰ ਦਿੱਲੀ 'ਚ ਈਡੀ ਦੇ ਦਫ਼ਤਰ 'ਚ ਪੇਸ਼ ਹੋਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਈਡੀ ਨੇ ਸੁਕੇਸ਼ ਚੰਦਰਸ਼ੇਖਰ ਅਤੇ ਉਨ੍ਹਾਂ ਦੀ ਅਭਿਨੇਤਰੀ ਪਤਨੀ ਲੀਨਾ ਮਾਰੀਆ ਪਾਲ ਦੇ ਖਿਲਾਫ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ 'ਚ ਜੈਕਲੀਨ ਨੂੰ ਇਕ ਵਾਰ ਫਿਰ ਸੰਮਨ ਜਾਰੀ ਕੀਤਾ ਹੈ। ਈਡੀ ਨੇ ਬੀਤੀ ਰਾਤ ਮੁੰਬਈ ਏਅਰਪੋਰਟ 'ਤੇ ਜੈਕਲੀਨ ਨੂੰ ਮੁੰਬਈ ਤੋਂ ਯੂਏਈ ਜਾਣ ਤੋਂ ਰੋਕ ਦਿੱਤਾ ਸੀ। ਇਸ ਤੋਂ ਬਾਅਦ ਈਡੀ ਨੇ ਸੋਮਵਾਰ ਨੂੰ ਅਦਾਕਾਰਾ ਨੂੰ ਸੰਮਨ ਜਾਰੀ ਕਰਕੇ 8 ਦਸੰਬਰ ਨੂੰ ਦਿੱਲੀ ਸਥਿਤ ਈਡੀ ਦਫ਼ਤਰ 'ਚ ਪੇਸ਼ ਹੋਣ ਲਈ ਕਿਹਾ ਹੈ।