image caption:

ਭਾਰਤ ਪਹੁੰਚੀ ਮਿਸ ਯੂਨੀਵਰਸ ਹਰਨਾਜ਼ ਸੰਧੂ ਨੂੰ 7 ਦਿਨਾਂ ਲਈ ਕੀਤਾ ਗਿਆ ਇਕਾਂਤਵਾਸ

ਮਿਸ ਯੂਨੀਵਰਸ ਹਰਨਾਜ਼ ਸੰਧੂ ਘਰ ਪਰਤ ਆਈ ਹੈ, ਪਰ ਉਸ ਨੂੰ ਕੋਰੋਨਾ ਮਹਾਮਾਰੀ ਅਤੇ ਓਮੀਕਰੋਨ ਵੇਰੀਐਂਟ ਦੇ ਖਤਰੇ ਕਾਰਨ 7 ਦਿਨਾਂ ਲਈ ਕੁਆਰੰਟੀਨ ਕੀਤਾ ਗਿਆ ਹੈ। ਸਿਹਤ ਵਿਭਾਗ ਨੇ ਉਨ੍ਹਾਂ ਦੇ ਸੈਂਪਲ ਵੀ ਲੈ ਲਏ ਹਨ। 8ਵੇਂ ਦਿਨ ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਨੂੰ 7 ਦਿਨਾਂ ਲਈ ਸਵੈ-ਨਿਗਰਾਨੀ ਵੀ ਕਰਨੀ ਹੋਵੇਗੀ। ਹਰਨਾਜ਼ ਸੰਧੂ ਵੀਰਵਾਰ ਨੂੰ ਮੁੰਬਈ ਪਹੁੰਚੀ ਸੀ। ਉਸ ਨੂੰ ਏਅਰਪੋਰਟ ਤੋਂ ਹੀ 7 ਸਟਾਰ ਹੋਟਲ ਵਿੱਚ ਕੁਆਰੰਟੀਨ ਕੀਤਾ ਗਿਆ ਸੀ।

ਹਰਨਾਜ਼ ਦੇ ਭਰਾ ਹਰਨੂਰ ਨੇ ਦੱਸਿਆ ਕਿ ਕੋਰੋਨਾ ਨਿਯਮਾਂ ਦੇ ਮੁਤਾਬਕ ਉਸ ਦੀ ਭੈਣ ਨੂੰ 7 ਦਿਨਾਂ ਲਈ ਕੁਆਰੰਟੀਨ ਕੀਤਾ ਗਿਆ ਹੈ। ਫਿਲਹਾਲ ਹਰਨਾਜ਼ ਦਾ ਚੰਡੀਗੜ੍ਹ ਆਉਣ ਦਾ ਕੋਈ ਪ੍ਰੋਗਰਾਮ ਨਹੀਂ ਹੈ। ਅਗਲਾ ਪ੍ਰੋਗਰਾਮ 7 ਦਿਨਾਂ ਦੇ ਕੁਆਰੰਟੀਨ ਤੋਂ ਬਾਅਦ ਹੀ ਬਣਾਇਆ ਜਾਵੇਗਾ। ਦੱਸ ਦੇਈਏ ਕਿ ਮੁਹਾਲੀ ਦੇ ਖਰੜ ਦੀ ਰਹਿਣ ਵਾਲੀ ਹਰਨਾਜ਼ ਸੰਧੂ ਇਜ਼ਰਾਈਲ ਵਿੱਚ ਹੋਣ ਵਾਲੇ ਮਿਸ ਯੂਨੀਵਰਸ ਮੁਕਾਬਲੇ ਵਿੱਚ ਜੇਤੂ ਰਹੀ ਹੈ। ਮਿਸ ਯੂਨੀਵਰਸ ਹਰਨਾਜ਼ ਨੂੰ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੁਆਰੰਟੀਨ ਕੀਤਾ ਗਿਆ ਹੈ। ਸਰਕਾਰ ਨੇ ਰਾਜਾਂ ਦੇ ਨਾਲ-ਨਾਲ ਏਅਰਲਾਈਨਾਂ ਨੂੰ ਵੀ ਐਡਵਾਈਜ਼ਰੀ ਜਾਰੀ ਕੀਤੀ ਸੀ, ਜਿਸ ਦੇ ਤਹਿਤ ਜੇਕਰ ਵਿਦੇਸ਼ੀ ਯਾਤਰੀ ਸਵੈ-ਘੋਸ਼ਣਾ ਪੱਤਰ &lsquoਚ ਗਲਤ ਜਾਣਕਾਰੀ ਦਿੰਦੇ ਹਨ ਤਾਂ ਇਸ ਨੂੰ ਅਪਰਾਧ ਮੰਨਿਆ ਜਾਵੇਗਾ।