image caption:

ਰਾਜ ਕੁੰਦਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, 4 ਹਫਤਿਆਂ ਤਕ ਗ੍ਰਿਫਤਾਰੀ 'ਤੇ ਲਾਈ ਰੋਕ

 ਮੁੰਬਈ : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਬਿਜ਼ਨੈੱਸਮੈਨ ਰਾਜ ਕੁੰਦਰਾ ਲਈ ਰਾਹਤ ਦੀ ਖਬਰ ਹੈ। ਸੁਪਰੀਮ ਕੋਰਟ ਨੇ ਰਾਜ ਕੁੰਦਰਾ ਦੀ ਗ੍ਰਿਫ਼ਤਾਰੀ 'ਤੇ 4 ਹਫ਼ਤਿਆਂ ਲਈ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਇਸ ਸਬੰਧ 'ਚ ਮਹਾਰਾਸ਼ਟਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਵੀ ਮੰਗਿਆ ਹੈ  ਬਾਂਬੇ ਹਾਈ ਕੋਰਟ ਨੇ ਅਸ਼ਲੀਲ ਵੀਡੀਓ ਮਾਮਲੇ 'ਚ ਫਸੇ ਰਾਜ ਕੁੰਦਰਾ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਤੋਂ ਬਾਅਦ ਕਾਰੋਬਾਰੀ ਰਾਜ ਕੁੰਦਰਾ ਨੇ ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹੁਣ ਰਾਜ ਕੁੰਦਰਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਰਾਜ ਦੀ ਗ੍ਰਿਫ਼ਤਾਰੀ 'ਤੇ 4 ਹਫ਼ਤਿਆਂ ਲਈ ਰੋਕ ਲਗਾ ਦਿੱਤੀ ਹੈ। ਬੰਬੇ ਹਾਈ ਕੋਰਟ ਨੇ ਰਾਜ ਕੁੰਦਰਾ ਸਮੇਤ ਛੇ ਹੋਰਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ  ) ਰੱਦ ਕਰ ਦਿੱਤੀ ਸੀ। ਇਨ੍ਹਾਂ 'ਚ ਸ਼ਰਲਿਨ ਚੋਪੜਾ  ਅਤੇ ਪੂਨਮ ਪਾਂਡੇ ਦੇ ਨਾਂ ਸ਼ਾਮਲ ਹਨ। ਇਸ ਮਾਮਲੇ ਵਿੱਚ ਤਿੰਨ ਹੋਰ ਵਿਅਕਤੀਆਂ ਉਮੇਸ਼ ਕਾਮਤ, ਸੁਵੋਜੀਤ ਚੌਧਰੀ ਅਤੇ ਸੈਮ ਅਹਿਮਦ ਦੇ ਨਾਂ ਵੀ ਸ਼ਾਮਲ ਹਨ।