image caption:

ਭਾਰਤੀ ਆਫ ਸਪਿਨਰ ਹਰਭਜਨ ਸਿੰਘ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਲਿਆ ਸੰਨਿਆਸ

 ਭਾਰਤੀ ਟੀਮ ਦੇ ਦਿੱਗਜ ਆਫ ਸਪਿਨਰ ਹਰਭਜਨ ਸਿੰਘ ਨੇ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈ ਲਿਆ ਹੈ। ਹਰਭਜਨ ਸਿੰਘ ਨੇ ਆਪਣੇ ਸੰਨਿਆਸ ਦਾ ਐਲਾਨ ਸੋਸ਼ਲ ਮੀਡੀਆ ਸਾਈਟ ਟਵਿੱਟਰ ਰਾਹੀਂ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ 23 ਸਾਲ ਦਾ ਕਰੀਅਰ ਖਤਮ ਹੋ ਗਿਆ ਹੈ।
ਉਨ੍ਹਾਂ ਨੇ ਟੀਮ ਇੰਡੀਆ ਨੂੰ ਕਈ ਮੈਚਾਂ &lsquoਚ ਆਪਣੇ ਦਮ &lsquoਤੇ ਜਿੱਤ ਦਿਵਾਈ ਹੈ। ਹਰਭਜਨ ਦੀ ਸਪਿਨ ਦੇ ਸਾਹਮਣੇ ਤਜਰਬੇਕਾਰ ਬੱਲੇਬਾਜ਼ ਵੀ ਢੇਰ ਹੋ ਜਾਂਦੇ ਸਨ। ਕ੍ਰਿਕਟ ਤੋਂ ਸੰਨਿਆਸ ਲੈਣ ਦੇ ਐਲਾਨ ਦੇ ਨਾਲ ਹੀ ਹੁਣ ਚਰਚਾ ਹੋ ਰਹੀ ਹੈ ਕਿ ਕੀ ਹਰਭਜਨ ਸਿੰਘ ਆਪਣੀ ਸਿਆਸੀ ਪਾਰੀ ਸ਼ੁਰੂ ਕਰਨ ਜਾ ਰਹੇ ਹਨ? ਵੈਸੇ, ਹਰਭਜਨ ਨੇ ਸਾਲ 2016 ਵਿੱਚ ਆਪਣਾ ਆਖਰੀ ਅੰਤਰਰਾਸ਼ਟਰੀ ਮੈਚ ਖੇਡਿਆ ਸੀ। ਉਹ ਕਾਫੀ ਸਮੇਂ ਤੋਂ ਟੀਮ ਤੋਂ ਬਾਹਰ ਚੱਲ ਰਿਹਾ ਸੀ। ਪਰ ਜੇਕਰ ਹਰਭਜਨ ਦੇ ਸੰਨਿਆਸ ਦੀ ਟਾਈਮਿੰਗ &lsquoਤੇ ਨਜ਼ਰ ਮਾਰੀਏ ਤਾਂ ਇਹ ਪੰਜਾਬ &lsquoਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਹੈ। ਪੰਜਾਬ ਵਿੱਚ ਅਗਲੇ ਸਾਲ ਚੋਣਾਂ ਹੋਣੀਆਂ ਹਨ ਅਤੇ ਚਰਚਾ ਹੈ ਕਿ ਹਰਭਜਨ ਸਿੰਘ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ।