image caption:

ਬਿੱਗ ਬੌਸ 13 ਦੀ ਪ੍ਰਤੀਯੋਗੀ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਭਾਜਪਾ ‘ਚ ਹੋਏ ਸ਼ਾਮਿਲ

 ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਹਰ ਪਾਰਟੀ ਵੱਡੇ ਆਗੂਆਂ ਸਣੇ ਕਲਾਕਾਰਾਂ, ਖਿਡਾਰੀਆਂ ਅਤੇ ਸਮਾਜ ਸੇਵੀਆਂ ਨੂੰ ਆਪਣੀ ਪਾਰਟੀ &lsquoਚ ਸ਼ਾਮਿਲ ਕਰਵਾ ਰਹੀ ਹੈ।
ਉੱਥੇ ਹੀ ਹੁਣ ਪੰਜਾਬੀ ਅਦਕਾਰਾ ਅਤੇ ਗਾਇਕ ਸ਼ਹਿਨਾਜ਼ ਕੌਰ ਗਿੱਲ ਦੇ ਪਿਤਾ ਸੰਤੋਖ ਸਿੰਘ ਵੀ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਟੀਵੀ ਅਦਾਕਾਰਾ ਅਤੇ ਬਿੱਗ ਬੌਸ 13 ਦੀ ਪ੍ਰਤੀਯੋਗੀ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਸੁੱਖ ਵੀ ਕਾਫੀ ਮਸ਼ਹੂਰ ਹੋ ਚੁੱਕੇ ਹਨ। ਉਨਾ ਨੇ ਆਪਣੀ ਬੇਟੀ ਸ਼ਹਿਨਾਜ਼ ਦੇ ਬਿੱਗ ਬੌਸ 13 ਵਿੱਚ ਰਹਿੰਦਿਆਂ ਨਾਮ ਕਮਾਇਆ ਸੀ। ਹੁਣ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਿਲ ਹੋਣ ਕਾਰਨ ਸੰਤੋਖ ਸਿੰਘ ਸੁੱਖ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ।