image caption:

ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ ਭਾਰਤੀ ਜਨਤਾ ਪਾਰਟੀ ਵਿੱਚ ਹੋਣਗੇ ਸ਼ਾਮਿਲ!

 ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਦੇ ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿਨੇਸ਼ ਮੋਂਗੀਆ ਦਿੱਲੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਲੈ ਸਕਦੇ ਹਨ।

ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਜੰਮੇ 44 ਸਾਲਾ ਖੱਬੇ ਹੱਥ ਦੇ ਇਸ ਖਿਡਾਰੀ ਨੇ 2001 ਵਿੱਚ ਵਨਡੇ ਵਿੱਚ ਡੈਬਿਊ ਕੀਤਾ ਸੀ ਅਤੇ ਭਾਰਤ ਲਈ ਆਪਣਾ ਆਖਰੀ ਮੈਚ 12 ਮਈ 2007 ਨੂੰ ਬੰਗਲਾਦੇਸ਼ ਦੇ ਖਿਲਾਫ ਖੇਡਿਆ ਸੀ । ਜਦੋਂ ਕਿ ਉਸਦਾ ਅੰਤਰਰਾਸ਼ਟਰੀ ਕਰੀਅਰ 57 ਵਨਡੇ ਅਤੇ ਇੱਕ ਟੀ-20 ਤੱਕ ਸੀਮਿਤ ਰਿਹਾ ਹੈ । ਦਿਨੇਸ਼ ਨੇ ਪੰਜਾਬ ਲਈ 121 ਪਹਿਲੀ ਸ਼੍ਰੇਣੀ ਮੈਚਾਂ ਵਿੱਚ 27 ਸੈਂਕੜੇ ਅਤੇ 28 ਅਰਧ ਸੈਂਕੜੇ ਦੀ ਮਦਦ ਨਾਲ 48.95 ਦੀ ਔਸਤ ਨਾਲ 8028 ਦੌੜਾਂ ਬਣਾਈਆਂ ।