image caption:

ਸੌਰਵ ਗਾਂਗੁਲੀ ਨੂੰ ਹੋਇਆ ਕੋਰੋਨਾ, ਕੋਲਕਾਤਾ ਦੇ ਹਸਪਤਾਲ ‘ਚ ਹੋਏ ਦਾਖ਼ਲ

 ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਪ੍ਰਧਾਨ ਸੌਰਵ ਗਾਂਗੁਲੀ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਨੂੰ ਕੋਲਕਾਤਾ ਦੇ ਵੁੱਡਲੈਂਡ ਹਸਪਤਾਲ &lsquoਚ ਦਾਖ਼ਲ ਕਰਵਾਇਆ ਗਿਆ ਹੈ।

ਸੋਮਵਾਰ ਨੂੰ ਸੌਰਵ ਗਾਂਗੁਲੀ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਗਾਂਗੁਲੀ ਪਹਿਲੀ ਵਾਰ ਕੋਰੋਨਾ ਵਾਇਰਸ ਤੋਂ ਪੀੜਤ ਹੋਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੁਝ ਮਹੀਨੇ ਪਹਿਲਾਂ ਕੋਰੋਨਾ ਹੋਇਆ ਸੀ।
ਗਾਂਗੁਲੀ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖਬਰ ਆਉਣ ਤੋਂ ਤੁਰੰਤ ਬਾਅਦ ਸੋਸ਼ਲ ਮੀਡੀਆ &lsquoਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਚਿੰਤਾ ਜ਼ਾਹਿਰ ਕੀਤੀ। ਡਾਕਟਰਾਂ ਨੇ ਉਨ੍ਹਾਂ ਨੂੰ ਲਗਾਤਾਰ ਨਿਗਰਾਨੀ ਹੇਠ ਰੱਖਿਆ ਹੋਇਆ ਹੈ।