image caption:

ਰਾਜਨੀਤੀ ਵਿਚ ਆਉਣ ਦਾ ਇਹ ਸਹੀ ਸਮਾਂ ਨਹੀਂ : ਗ੍ਰੇਟ ਖਲੀ

 ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ &lsquoਦਿ ਗ੍ਰੇਟ ਖਲੀ&rsquo ਦੇ ਨਾਂ ਨਾਲ ਮਸ਼ਹੂਰ ਸਾਬਕਾ ਪਹਿਲਵਾਨ ਦਲੀਪ ਸਿੰਘ ਰਾਣਾ ਦੇ ਸਿਆਸਤ ਵਿੱਚ ਆਉਣ ਦੀਆਂ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਸਨ, ਇਨ੍ਹਾਂ ਕਿਆਸਾਂ ਦਾ ਅੰਤ ਕਰਦਿਆਂ ਗ੍ਰੇਟ ਖਲੀ ਨੇ ਕਿਹਾ ਕਿ ਰਾਜਨੀਤੀ ਵਿਚ ਆਉਣ ਦਾ ਇਹ ਸਹੀ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਖਿਡਾਰੀ ਹਨ ਤੇ ਖਿਡਾਰੀ ਹੀ ਰਹਿਣਾ ਚਾਹੁੰਦੇ ਹਨ।

ਖਲੀ 14ਵੀਆਂ ਬੀਬੀਐਸ ਖੇਡਾਂ ਵਿਚ ਹਿੱਸਾ ਲੈਣ ਲਈ ਮੰਗਲਵਾਰ ਨੂੰ ਬਲੂਮਿੰਗ ਬਡਸ ਸਕੂਲ ਪਹੁੰਚੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਫਿਲਹਾਲ ਸਿਆਸਤ ਵਿਚ ਆਉਣ ਦਾ ਕੋਈ ਇਰਾਦਾ ਨਹੀਂ ਹੈ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਹੋਈ ਮੁਲਾਕਾਤ ਬਾਰੇ ਉਨ੍ਹਾਂ ਕਿਹਾ ਕਿ ਇਹ ਇੱਕ ਆਮ ਬੈਠਕ ਸੀ। ਉਨ੍ਹਾਂ ਕਿਹਾ ਕਿ ਮੈਂ ਸਾਰੇ ਮੁੱਖ ਮੰਤਰੀਆਂ ਨੂੰ ਮਿਲਦਾ ਰਹਿੰਦਾ ਹਾਂ। ਕੇਜਰੀਵਾਲ ਨਾਲ ਮੁਲਾਕਾਤ ਵੀ ਇਸੇ ਤਰ੍ਹਾਂ ਦੀ ਸੀ। ਇਹ ਕੋਈ ਸਿਆਸੀ ਮੀਟਿੰਗ ਨਹੀਂ ਸੀ।

ਦੇਸ਼ ਵਿਚ ਖੇਡਾਂ ਦੇ ਡਿੱਗਦੇ ਮਿਆਰ ਨੂੰ ਲੈ ਕੇ ਖਲੀ ਨੇ ਚਿੰਤਾ ਪ੍ਰਗਟਾਉਂਦਿਆਂ ਗ੍ਰੇਟ ਖਲੀ ਨੇ ਕਿਹਾ ਕਿ ਜੇ ਦੇਸ਼ ਦੇ ਖਿਡਾਰੀਆਂ ਨੂੰ ਬੀ.ਬੀ.ਐੱਸ ਵਰਗਾ ਗਰਾਊਂਡ ਮਿਲ ਜਾਵੇ ਤਾਂ ਬੱਚੇ ਖੇਡਾਂ ਵਿਚ ਤਰੱਕੀ ਕਰ ਸਕਦੇ ਹਨ। ਸਰਕਾਰੀ ਪੱਧਰ &rsquoਤੇ ਹਾਲਤ ਇਹ ਹਨ ਕਿ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਵੀ ਨਹੀਂ ਮਿਲਦੀਆਂ।