image caption:

ਅਦਾਕਾਰ ਪ੍ਰੇਮ ਚੋਪੜਾ ਅਤੇ ਪਤਨੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

 ਨਵੀਂ ਦਿੱਲੀ-  ਬੀਤੇ ਦਿਨਾਂ ਤੋਂ ਲਗਾਤਾਰ ਬਾਲੀਵੁੱਡ ਸੈਲੀਬ੍ਰਿਟੀਜ਼ ਦੇ ਕੋਰੋਨਾ ਪਾਜ਼ੇਟਿਵ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਸੋਮਵਾਰ ਨੂੰ ਜਾਨ ਅਬਰਾਹੀਮ ਅਤੇ ਏਕਤਾ ਕਪੂਰ ਤੋਂ ਬਾਅਦ ਹੁਣ ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਪ੍ਰੇਮ ਚੋਪੜਾ ਅਤੇ ਉਸ ਦੀ ਪਤਨੀ ਓਮਾ ਚੋਪੜਾ ਦਾ ਕੋਵਿਡ 19 ਟੈਸਟ ਪਾਜ਼ੇਟਿਵ ਆਇਆ ਹੈ। ਦੋਵਾਂ ਨੂੰ ਮੁੰਬਈ ਸਥਿਤ ਹਸਪਤਾਲ &rsquoਚ ਦਾਖਲ ਕਰਵਾਇਆ ਗਿਆ ਹੈ।

ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਅਨੁਸਾਰ ਸੀਨੀਅਰ ਅਭਿਨੇਤਾ ਪ੍ਰੇਮ ਚੋਪੜਾ ਅਤੇ ਉਸ ਦੀ ਪਤਨੀ ਓਮਾ ਚੋਪੜਾ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। 86 ਸਾਲਾ ਦਿੱਗਜ਼ ਅਭਿਨੇਤਾ ਅਤੇ ਉਸ ਦੀ ਪਤਨੀ ਨੂੰ ਮੁੰਬਈ ਸਥਿਤ ਲੀਲਾਵਤੀ ਹਸਪਤਾਲ &rsquoਚ ਦਾਖਲ ਕਰਵਾਇਆ ਗਿਆ ਹੈ। ਨਾਲ ਹੀ ਰਿਪੋਰਟ &rsquoਚ ਦਾਅਵਾ ਕੀਤਾ ਗਿਆ ਹੈ ਕਿ ਦੋਵਾਂ ਨੂੰ ਆਉਣ ਵਾਲੇ ਇਕ ਜਾਂ ਦੋ ਦਿਨਾਂ ਬਾਅਦ ਹਸਪਤਾਲ ਤੋਂ ਛੁੱਟੀ ਮਿਲਣ ਦੀ ਸੰਭਾਵਨਾ ਹੈ।