image caption:

ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਘਰ ਕਰੋਨਾ ਦੀ ਐਂਟਰੀ

 ਚੰਡੀਗੜ੍ਹ-  ਪੰਜਾਬ ਵਿਚ ਵੀ ਕੋਰੋਨਾ ਦੇ ਮਾਮਲੇ ਕਾਫੀ ਵਧ ਗਏ ਹਨ। ਇਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਘਰ ਵੀ ਕੋਰੋਨਾ ਦੀ ਐਂਟਰੀ ਹੋ ਗਈ ਹੈ। ਮੁੱਖ ਮੰਤਰੀ ਚੰਨੀ ਦੀ ਪਤਨੀ, ਬੇਟਾ ਤੇ ਨੂੰਹ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਡਾ. ਹਰਮਨਦੀਪ ਬਰਾੜ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੂੰ ਘਰ ਵਿਚ ਹੀ ਆਈਸੋਲੇਟ ਕੀਤਾ ਗਿਆ ਹੈ। ਮੁੱਖ ਮੰਤਰੀ ਚੰਨੀ ਦਾ ਵੀ ਟੈਸਟ ਹੋਇਆ ਹੈ, ਉਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ।