image caption:

ਅੱਜ ਹੋਵੇਗਾ ਪੰਜਾਬ ਸਣੇ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ

 ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ 2022 ਦੀਆਂ ਤਰੀਕਾਂ ਦਾ ਐਲਾਨ ਅੱਜ ਸ਼ਨੀਵਾਰ ਨੂੰ ਹੋਣ ਜਾ ਰਿਹਾ ਹੈ। ਚੋਣ ਕਮਿਸ਼ਨ ਦੁਪਹਿਰ 3.30 ਵਜੇ ਚੋਣ ਪ੍ਰੋਗਰਾਮ ਦਾ ਐਲਾਨ ਕਰੇਗਾ। ਸਾਲ 2022 ਵਿੱਚ ਗੋਆ, ਪੰਜਾਬ, ਮਣੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਚੋਣਾਂ ਹੋਣੀਆਂ ਹਨ। ਹਾਲਾਂਕਿ, ਇਸ ਤੋਂ ਪਹਿਲਾਂ ਖਬਰਾਂ ਆਈਆਂ ਸਨ ਕਿ ਕੋਰੋਨਾ ਵਾਇਰਸ ਦੀ ਲਾਗ ਦੇ ਵਧਦੇ ਅੰਕੜਿਆਂ ਦੇ ਮੱਦੇਨਜ਼ਰ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਜਾ ਰਹੀ ਸੀ।