image caption:

ਸੋਸ਼ਲ ਮੀਡੀਆ ‘ਤੇ ਭੜਕਾਊ ਪੋਸਟਾਂ ਪਾਉਣ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ

 ਇਨ੍ਹੀਂ ਦਿਨੀਂ ਕੇਂਦਰ ਸਰਕਾਰ ਸੋਸ਼ਲ ਮੀਡੀਆ &lsquoਤੇ ਅਫਵਾਹਾਂ ਅਤੇ ਗਲਤ ਜਾਣਕਾਰੀ ਫੈਲਾਉਣ ਵਾਲੇ ਕਈ ਸੋਸ਼ਲ ਮੀਡੀਆ ਹੈਂਡਲਜ਼ &lsquoਤੇ ਪਾਬੰਦੀ ਲਗਾ ਰਹੀ ਹੈ। ਜੇਕਰ ਤੁਸੀਂ ਵੀ ਸੋਸ਼ਲ ਮੀਡੀਆ ਪਲੇਟਫਾਰਮ ਦੀ ਵਰਤੋਂ ਕਰਦੇ ਹੋ ਤਾਂ ਇਹ ਤੁਹਾਡੇ ਲਈ ਅਹਿਮ ਖ਼ਬਰ ਹੈ। ਸੂਚਨਾ ਤਕਨਾਲੋਜੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਸ਼ਨੀਵਾਰ ਨੂੰ ਕਿਹਾ ਕਿ ਸਰਕਾਰ ਨੇ ਟਵਿੱਟਰ, ਯੂ-ਟਿਊਬ ਅਤੇ ਫੇਸਬੁੱਕ &lsquoਤੇ &ldquoਫਰਜ਼ੀ ਅਤੇ ਭੜਕਾਊ&rdquo ਸਮੱਗਰੀ ਪੋਸਟ ਕਰਨ ਵਾਲੇ ਕਈ ਸੋਸ਼ਲ ਮੀਡੀਆ ਖਾਤਿਆਂ ਨੂੰ ਬਲਾਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖਾਤਿਆਂ ਦੇ ਸੰਚਾਲਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।