image caption:

ਚੋਣਾਂ ਦਾ ਬਿਗੁਲ ਵੱਜਦਿਆਂ ਹੀ ਕੇਜਰੀਵਾਲ ਨੇ ਕੀਤਾ ਟਵੀਟ- ਆਮ ਆਦਮੀ ਤਿਆਰ ਹੈ

 ਦੇਸ਼ ਦੇ ਪੰਜ 5 ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜ ਚੁੱਕਾ ਹੈ। ਚੋਣ ਕਮਿਸ਼ਨ ਵੱਲੋਂ ਅੱਜ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਵਾਰ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਕਾਫੀ ਸਰਗਰਮ ਰਹੇ ਹਨ।
ਜਿਵੇਂ ਹੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਇਆ &lsquoਆਪ&rsquo ਸੁਪਰੀਮੋ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਆਮ ਆਦਮੀ ਚੋਣਾਂ ਲਈ ਤਿਆਰ ਹੈ। ਹਾਲਾਂਕਿ ਅਜੇ ਤੱਕ ਪਾਰਟੀ ਨੇ ਪੰਜਾਬ ਵਿੱਚ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ, ਪਰ ਹੁਣ ਜਦੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ ਤਾਂ ਉਮੀਦ ਹੈ ਕਿ ਕੇਜਰੀਵਾਲ ਜਲਦ ਹੀ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਦਾ ਐਲਾਨ ਕਰ ਦੇਣਗੇ। ਅਜੇ ਤੱਕ ਪੰਜਾਬ ਦੇ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਹੀ ਸੀ.ਐੱਮ. ਚਿਹਰਾ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ।