image caption:

ਅੰਮ੍ਰਿਤਸਰ ਏਅਰਪੋਰਟ ’ਤੇ ਕਰੋਨਾ ਜਾਂਚ ਕਰਨ ਵਾਲੀ ਲੈਬੋਰਟਰੀ ਦੇ ਖਿਲਾਫ ਗਲਤ ਰਿਪੋਰਟ ਪੇਸ਼ ਕਰਨ ਦੇ ਦੋਸ਼

 ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ &lsquoਤੇ ਇਟਲੀ ਤੋਂ ਆਏ ਕਈ ਯਾਤਰੀਆਂ ਦੇ ਕੋਰੋਨਾ ਪੌਜ਼ੀਟਿਵ ਪਾਏ ਜਾਣ ਅਤੇ ਕਈ ਯਾਤਰੀਆਂ ਵੱਲੋਂ ਉਨ੍ਹਾਂ ਦੀਆਂ ਟੈਸਟ ਰਿਪੋਰਟਾਂ ਗਲਤ ਹੋਣ ਦੇ ਦੋਸ਼ਾਂ ਦੇ ਮੱਦੇਨਜ਼ਰ ਸਬੰਧਤ ਪ੍ਰਾਈਵੇਟ ਲੈਬਾਰਟਰੀ ਖਿਲਾਫ ਜਾਂਚ ਦੇ ਹੁਕਮ ਦਿੱਤੇ ਗਏ ਹਨ। ਸਿਹਤ ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਏਅਰਪੋਰਟ ਅਥਾਰਟੀ ਆਫ ਇੰਡੀਆ (ਏਏਆਈ) ਨੇ ਦਿੱਲੀ ਲੈਬਾਰਟਰੀ ਦੀਆਂ ਸੇਵਾਵਾਂ ਨੂੰ ਵੀ ਖਤਮ ਕਰ ਦਿੱਤਾ ਹੈ ਅਤੇ ਸੈਂਪਲਾਂ ਦੀ ਜਾਂਚ ਦੀ ਜ਼ਿੰਮੇਵਾਰੀ ਸਥਾਨਕ ਲੈਬਾਰਟਰੀ ਨੂੰ ਸੌਂਪ ਦਿੱਤੀ ਹੈ।
ਜਾਂਚ ਦੇ ਹੁਕਮ ਇਟਲੀ ਤੋਂ ਵਾਪਸ ਪਰਤੇ ਕਈ ਯਾਤਰੀਆਂ ਦੇ ਦੋਸ਼ਾਂ ਤੋਂ ਬਾਅਦ ਦਿੱਤੇ ਗਏ ਸਨ, ਜਿਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਇੱਥੇ ਕੋਵਿਡ-19 ਟੈਸਟ ਸਹੀ ਨਹੀਂ ਕੀਤਾ ਗਿਆ ਕਿਉਂਕਿ ਜਹਾਜ਼ ਵਿੱਚ ਸਵਾਰ ਹੋਣ ਤੋਂ ਕੁਝ ਘੰਟੇ ਪਹਿਲਾਂ ਉਨ੍ਹਾਂ ਦੀ ਕੋਵਿਡ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਸੀ। ਯਾਤਰੀਆਂ ਨੇ ਲੈਬਾਰਟਰੀ ਦੇ ਟੈਸਟਿੰਗ ਦੇ ਤਰੀਕੇ &lsquoਤੇ ਵੀ ਸਵਾਲ ਉਠਾਏ ਸਨ ਅਤੇ ਹਵਾਈ ਅੱਡੇ &lsquoਤੇ ਹੰਗਾਮਾ ਕੀਤਾ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਇੱਥੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ &lsquoਤੇ ਆਏ ਕੁਝ ਯਾਤਰੀਆਂ ਦੀ ਬਾਅਦ ਵਿੱਚ ਦੁਬਾਰਾ ਜਾਂਚ ਕੀਤੀ ਗਈ, ਜਿਸ ਵਿੱਚ ਲਾਗ ਦੀ ਪੁਸ਼ਟੀ ਨਹੀਂ ਹੋਈ। ਸਹਾਇਕ ਸਿਵਲ ਸਰਜਨ ਡਾ. ਅਮਰਜੀਤ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਏਅਰਪੋਰਟ ਅਥਾਰਟੀ ਆਫ ਇੰਡੀਆ ਨੇ ਲੈਬਾਰਟਰੀ ਦੀ ਕਥਿਤ ਲਾਪਰਵਾਹੀ ਦੇ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ।