image caption:

ਝੂਠ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਜਿੱਤ ਸੱਚ ਦੀ ਹੁੰਦੀ ਹੈ : ਹਰਸਿਮਰਤ ਕੌਰ ਬਾਦਲ

 ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜਮਾਨਤ ਮਨਜ਼ੂਰ ਕਰ ਲਈ ਹੈ। ਇਸ &lsquoਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਖੁਸ਼ੀ ਜ਼ਾਹਿਰ ਕੀਤੀ ਹੈ ਤੇ ਨਾਲ ਹੀ ਟਵੀਟ ਕਰਦਿਆਂ ਕਿਹਾ ਹੈ ਕਿ &lsquoਝੂਠ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ ਪਰ ਹਮੇਸ਼ਾ ਸੱਚ ਦੀ ਜਿੱਤ ਹੁੰਦੀ ਹੈ, ਇਨਸਾਫ਼ ਦੀ ਹੀ ਜਿੱਤ ਹੁੰਦੀ ਹੈ।&rsquo ਗੌਰਤਲਬ ਹੈ ਕਿ ਅੱਜ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਪੀ ਚਿੰਦਬਰਮ ਅਤੇ ਮਜੀਠੀਆ ਦੀ ਤਰਫੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਵਿਚਾਲੇ ਕਾਫੀ ਤਿੱਖੀ ਬਹਿਸ ਹੋਈ ਤੇ ਆਖਿਰਕਾਰ ਮਜੀਠੀਆ ਨੂੰ ਅਗਾਊਂ ਜ਼ਮਾਨਤ ਮਿਲ ਗਈ।