image caption:

ਮੋਦੀ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦੀ ਸਿਰਸਾ ਨੇ ਕੀਤੀ ਸ਼ਲਾਘਾ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ। ਉਨ੍ਹਾਂ ਇਸ ਸਾਲ ਤੋਂ 26 ਦਸੰਬਰ ਨੂੰ &lsquoਵੀਰ ਬਾਲ ਦਿਵਸ&rsquo ਵਜੋਂ ਮਨਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਹਿਬਜ਼ਾਦਿਆਂ ਦੀ ਹਿੰਮਤ ਅਤੇ ਉਨ੍ਹਾਂ ਦੀ ਨਿਆਂ ਦੀ ਭਾਲ ਲਈ ਢੁਕਵੀਂ ਸ਼ਰਧਾਂਜਲੀ ਹੋਵੇਗੀ।

ਮਨਜਿੰਦਰ ਸਿਸਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਏ ਗਏ ਇਸ ਇਤਿਹਾਸਕ ਫੈਸਲੇ ਦੀ ਪ੍ਰਸ਼ੰਸਾ ਕੀਤੀ । ਸਿਰਸਾ ਸਮੂਹ ਦੇਸ਼ ਵਾਸੀਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ PM ਮੋਦੀ ਨੇ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਲਈ &lsquoਵੀਰ ਬਾਲ ਦਿਵਸ&rsquo ਮਨਾਉਣ ਦਾ ਸੰਕਲਪ ਲਿਆ। ਹਰ ਸਾਲ 26 ਦਸੰਬਰ ਨੂੰ ਇਹ ਦਿਨ ਮਨਾਇਆ ਜਾਵੇਗਾ।
ਸਿਰਸਾ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ 75 ਸਾਲ ਹੋ ਚੁੱਕੇ ਹਨ ਪਰ ਅੱਜ ਤੱਕ ਕਿਸੇ ਨੇ ਇਹ ਨਹੀਂ ਸੋਚਿਆ ਕਿ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਗਾਥਾ ਨੂੰ ਦੇਸ਼ ਦੇ ਲੋਕਾਂ ਤੱਕ ਪਹੁੰਚਾਉਣ ਬਾਰੇ ਸੋਚਿਆ, ਜਿਨ੍ਹਾਂ ਨੇ ਧਰਮ ਦੇ ਉੱਤਮ ਸਿਧਾਂਤ ਤੋਂ ਭਟਕਣ ਦੀ ਬਜਾਏ ਸ਼ਹਾਦਤ ਦਾ ਜਾਮ ਪੀ ਲਿਆ।