image caption:

ਬਸਪਾ ਗਠਜੋੜ ਵਫਦ ਨੇ ਐਸਡੀਐਮ ਨੂੰ ਪੰਜਾਬ ‘ਚ ਚੋਣ ਤਾਰੀਖ਼ ਬਦਲਣ ਦੀ ਕੀਤੀ ਮੰਗ

ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਸਾਂਝਾ ਵਫਦ ਅੱਜ ਗੱਠਜੋੜ ਦੇ ਉਮੀਦਵਾਰ &lsquoਤੇ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ &lsquoਚ ਐਸਡੀਐਮ ਕੁਲਪ੍ਰੀਤ ਸਿੰਘ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਦੇਸ਼ ਦੇ ਮੁੱਖ ਚੋਣ ਕਮਿਸ਼ਨ ਦੇ ਨਾਮ ਤੇ ਇੱਕ ਮੰਗ ਪੱਤਰ ਦਿੱਤਾ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਦੀ ਮਿਤੀ ਨੂੰ 14 ਫਰਵਰੀ ਦੀ ਬਜਾਏ 20 ਫਰਵਰੀ ਕਰਨ ਦੀ ਮੰਗ ਕੀਤੀ। ਐਸਡੀਐਮ ਫਗਵਾੜਾ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਜਸਵੀਰ ਸਿੰਘ ਗੜੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ 8 ਜਨਵਰੀ ਨੂੰ ਪੰਜਾਬ ਸਹਿਤ ਹੋਰ 5 ਰਾਜਾਂ ਵਿੱਚ ਵਿਧਾਨਸਭਾ ਦੀਆਂ ਚੋਣਾਂ ਕਰਵਾਉਣ ਨੂੰ ਲੈ ਕੇ ਮਿਤੀਆਂ ਦਾ ਐਲਾਨ ਕੀਤਾ ਗਿਆ ਹੈ ਜਿਸਦੇ ਤਹਿਤ ਪੰਜਾਬ ਵਿੱਚ 14 ਫਰਵਰੀ ਨੂੰ ਵੋਟ ਪਾਈ ਜਾਵੇਗੀ। ਸ. ਜਸਵੀਰ ਸਿੰਘ ਗੜੀ ਨੇ ਕਿਹਾ ਕਿ ਇਸ ਸਾਲ 16 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 645ਵਾਂ ਪ੍ਰਕਾਸ਼ ਪਰਵ ਪੰਜਾਬ ਸਹਿਤ ਪੂਰੇ ਦੇਸ਼ ਵਿੱਚ 16 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ।

ਪੰਜਾਬ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪਰਵ ਦੇ ਮੌਕੇ ਉੱਤੇ ਉਨ੍ਹਾਂ ਦੀ ਜਨਮ ਸਥਲੀ ਸ਼ੀਰ ਗੋਵਰਧਨਪੁਰ ਕਾਂਸ਼ੀ ਬਨਾਰਸ ਵਿੱਚ ਨਤਮਸਤਕ ਹੋਣ ਜਾਂਦੇ ਹੈ । ਸ. ਜਸਵੀਰ ਸਿੰਘ ਗੜੀ ਨੇ ਕਿਹਾ ਕਿ ਇਸ ਵਾਰ ਵੀ ਪੰਜਾਬ ਤੋਂ 13 ਅਤੇ 14 ਫਰਵਰੀ ਨੂੰ ਭਾਰੀ ਗਿਣਤੀ ਵਿੱਚ ਸੰਗਤ ਵਿਸ਼ੇਸ਼ ਟ੍ਰੇੇਨਾਂ ਰਾਹੀਂ ਸ਼ੀਰ ਗੋਵਰਧਨ ਬਨਾਰਸ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਸੰਗਤ ਗੁਰੂ ਮਹਾਰਾਜ ਦੇ ਪ੍ਰਕਾਸ਼ ਪਰਵ ਦੇ ਮੌਕੇ ਉੱਤੇ ਸ਼ੀਰ ਗੋਵਰਧਨ ਬਨਾਰਸ ਪੁੱਜਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਦੇ ਸ਼੍ਰੀ ਗੁਰੂ ਰਵਿਦਾਸ ਜੀ ਨੂੰ ਮੰਨਣ ਵਾਲੀ ਰਵਿਦਾਸੀਆ ਕੌਮ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਣ ਤੋਂ ਵਾਝੇਂ ਰਹਿ ਜਾਣਗੇ। ਇਸ ਲਈ ਉਨ੍ਹਾਂ ਐਸਡੀਐਮ ਨੂੰ ਇੱਕ ਮੰਗ ਪੱਤਰ ਦੇਸ਼ ਦੇ ਮੁੱਖ ਚੋਣ ਕਮਿਸ਼ਨ ਨੂੰ ਭੇਜਕੇ ਪੰਜਾਬ ਵਿੱਚ ਵਿਧਾਨਸਭਾ ਚੋਣਾਂ ਦੀ ਮਿਤੀ 14 ਫਰਵਰੀ ਦੀ ਬਜਾਏ 20 ਫਰਵਰੀ ਕਰਨ ਦੀ ਮੰਗ ਕਰਦੇ ਹੋਏ ਪੰਜਾਬ ਦੀਆਂ ਚੋਣਾਂ ਨੂੰ ਅਗਲੇ ਪੜਾਅ ਵਿੱਚ ਕਰਵਾਉਣ ਦੀ ਅਪੀਲ ਕੀਤੀ ਹੈ।