image caption:

ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

ਚੰਡੀਗੜ੍ਹ : ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ  ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ਰਾਹੀਂ ਦਿੱਤੀ ਹੈ। ਉਨ੍ਹਾਂ ਦੇ ਟਵਿੱਟਰ   'ਤੇ ਲਿਖਿਆ ਹੈ ਕਿ ਉਨ੍ਹਾਂ ਦੇ ਸੰਪਰਕ ਵਿਚ ਜੋ ਕੋਈ ਵੀ ਆਏ ਹਨ ਕਿਰਪਾ ਕਰਕੇ ਉਹ ਖੁਦ ਨੂੰ ਆਈਸੋਲੇਟ  ਕਰ ਲੈਣ ਅਤੇ ਆਪਣੀ ਜਾਂਚ ਛੇਤੀ ਤੋਂ ਛੇਤੀ ਕਰਵਾ ਲੈਣ। ਕੋਰੋਨਾ ਇਕ ਵਾਰ ਫਿਰ ਆਪਣੇ ਪੈਰ ਪਸਾਰ ਰਿਹਾ ਹੈ, ਸਾਵਧਨ ਰਹੋ ਅਤੇ ਗਾਈਡਲਾਈਨਜ਼  ਦਾ ਪਾਲਨ ਕਰੋ। ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਵਿਜੇ ਸਾਂਪਲਾ  ਨੇ ਖੁਦ ਨੂੰ ਆਈਸੋਲੇਟ  ਕਰ ਲਿਆ ਹੈ। ਉਨ੍ਹਾਂ ਦੇ ਟਵਿੱਟਰ 'ਤੇ ਲਿਖਿਆ ਹੈ ਕਿ ਉਨ੍ਹਾਂ ਨੂੰ ਕੋਰੋਨਾ ਦੇ ਬਹੁਤ ਹੀ ਘੱਟ ਲੱਛਣ ਹਨ ਅਤੇ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੈ।