ਵੈਕਸੀਨ ਸਰਟੀਫਿਕੇਟਾਂ ’ਤੇ ਨਹੀਂ ਲੱਗੇਗੀ ਮੋਦੀ ਦੀ ਤਸਵੀਰ
 ਨਵੀਂ ਦਿੱਲੀ,- ਪੰਜਾਬ ਸਣੇ ਭਾਰਤ ਦੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਚੋਣ ਜ਼ਾਬਤਾ ਲੱਗਣ ਕਾਰਨ ਇਨ੍ਹਾਂ ਸਾਰੇ ਸੂਬਿਆਂ ਵਿੱਚ ਹੁਣ ਕੋਰੋਨਾ ਵੈਕਸੀਨੇਸ਼ਨ ਦੇ ਸਰਟੀਫਿਕੇਟਾਂ &rsquoਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨਹੀਂ ਲੱਗੇਗੀ।
ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਲਈ, ਕੇਂਦਰੀ ਸਿਹਤ ਮੰਤਰਾਲੇ ਨੇ ਕੋਵਿਨ ਸਾਫਟਵੇਅਰ &rsquoਤੇ ਇੱਕ ਫਿਲਟਰ ਲਾਗੂ ਕੀਤਾ ਹੈ, ਤਾਂ ਜੋ 5 ਸੂਬਿਆਂ ਵਿੱਚ ਜਿੱਥੇ ਚੋਣਾਂ ਹੋਣੀਆਂ ਹਨ, ਉੱਥੇ ਵੈਕਸੀਨੇਸ਼ਨ ਸਰਟੀਫਿਕੇਟ &rsquoਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਦਿਖਾਈ ਨਾ ਦੇਵੇ। ਇਸ ਤੋਂ ਬਾਅਦ ਪੋਲਿੰਗ ਰਾਜਾਂ ਵਿੱਚ ਸ਼ਨਿੱਚਰਵਾਰ ਰਾਤ ਤੋਂ ਟੀਕਾਕਰਨ ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਦਾ ਨਾਮ ਅਤੇ ਫੋਟੋ ਹਟਾ ਦਿੱਤੀ ਗਈ ਸੀ।