image caption:

ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਖ਼ਤ ਹੋਏ ਨਿਯਮ, ਅੱਜ ਤੋਂ 7 ਦਿਨ ਦਾ ਹੋਮ ਕੁਆਰੰਟੀਨ ਜ਼ਰੂਰੀ

 ਨਵੀਂ ਦਿੱਲੀ- ਭਾਰਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਅਤੇ ਓਮੀਕ੍ਰੋਨ ਨੇ ਤੇਜ਼ੀ ਫੜੀ ਹੈ। ਇਸ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਮੁਤਾਬਕ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਲਈ 7 ਦਿਨਾਂ ਦਾ ਹੋਮ ਕੁਆਰੰਟੀਨ ਜ਼ਰੂਰੀ ਹੋਵੇਗਾ। ਅੱਠਵੇਂ ਦਿਨ ਯਾਤਰੀਆਂ ਦਾ ਆਰਟੀ-ਪੀਸੀਆਰ ਟੈਸਟ ਕੀਤਾ ਜਾਵੇਗਾ। ਇਹ ਦਿਸ਼ਾ-ਨਿਰਦੇਸ਼ ਅੱਜ ਤੋਂ ਜਾਰੀ ਕੀਤੇ ਜਾ ਰਹੇ ਹਨ।
ਇਸ ਸਬੰਧ ਵਿਚ ਇਕ ਬਿਆਨ ਜਾਰੀ ਕਰਦੇ ਹੋਏ ਸਿਹਤ ਮੰਤਰਾਲੇ ਨੇ ਕਿਹਾ ਕਿ ਅੰਤਰਰਾਸ਼ਟਰੀ ਯਾਤਰੀਆਂ ਲਈ ਸੰਸ਼ੋਧਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਕੋਰੋਨਾ ਦੇ ਓਮਾਈਕ੍ਰੋਨ ਵੇਰੀਐਂਟ ਦੇ ਸੰਕਰਮਣ ਨੂੰ ਰੋਕਿਆ ਜਾ ਸਕੇ। ਸਿਹਤ ਮੰਤਰਾਲੇ ਨੇ ਕਿਹਾ ਕਿ ਕੋਰੋਨਾ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਹੈ ਕਿ ਵਿਦੇਸ਼ਾਂ ਤੋਂ ਆਉਣ ਵਾਲਿਆਂ ਨੂੰ ਤੁਰੰਤ ਬਾਹਰ ਜਾਣ ਜਾਂ ਘੁੰਮਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੂੰ ਪਹਿਲਾਂ ਹੋਮ ਕੁਆਰੰਟੀਨ ਵਿੱਚ ਰਹਿਣਾ ਹੋਵੇਗਾ। ਇਸ ਤੋਂ ਅੱਠ ਦਿਨਾਂ ਬਾਅਦ ਆਰਟੀ-ਪੀਸੀਆਰ ਟੈਸਟ ਕਰਵਾਉਣਾ ਜ਼ਰੂਰੀ ਹੋਵੇਗਾ।