ਅਰਵਿੰਦਰ ਕੇਜਰੀਵਾਲ ਬੁੱਧਵਾਰ ਨੂੰ ਕਰ ਸਕਦੇ ਹਨ ਮੁੱਖ ਮੰਤਰੀ ਚੇਹਰੇ ਦਾ ਐਲਾਨ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕੱਲ੍ਹ ਨੂੰ ਪੰਜਾਬ 'ਚ ਦੋ ਦਿਨਾਂ ਦੇ ਦੌਰੇ 'ਤੇ ਆ ਰਹੇ ਹਨ।ਉਹ ਦੁਪਹਿਰ 12:00 ਵਜੇ ਮੁਹਾਲੀ ਕਲੱਬ 'ਚ ਪ੍ਰੈੱਸ ਕਾਨਫਰੰਸ ਕਰਨਗੇ।ਅਰਵਿੰਦ ਕੇਜਰੀਵਾਲ ਕੱਲ ਪੰਜਾਬ ਦੇ ਲਈ ਮੁੱਖ ਮੰਤਰੀ ਚਿਹਰੇ ਦਾ ਵੀ ਐਲਾਨ ਕਰ ਸਕਦੇ ਹਨ।ਕਿਆਸ 'ਤੇ ਇਹ ਹਨ ਕਿ ਭਗਵੰਤ ਮਾਨ ਹੀ ਆਮ ਆਦਮੀ ਪਾਰਟੀ ਦੇ ਲਈ ਮੁੱਖ ਮੰਤਰੀ ਚਿਹਰਾ ਹੋ ਸਕਦੇ ਹਨ।
ਪੰਜਾਬ 'ਚ ਚੋਣਾਂ ਦਾ ਐਲਾਨ ਹੋ ਚੁੱਕਾ ਹੈ।ਚੋਣ ਕਮਿਸ਼ਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਲਈ 14 ਫਰਵਰੀ ਨੂੰ ਵੋਟਾਂ ਪੈਣਗੀਆਂ।ਇਸ ਮਗਰੋਂ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ। ਕੋਰੋਨਾ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ 15 ਜਨਵਰੀ ਤੱਕ ਸਿਆਸੀ ਰੈਲੀਆਂ, ਇਕੱਠਾਂ ਅਤੇ ਹੋਰ ਪ੍ਰੋਗਰਾਮਾਂ 'ਤੇ ਰੋਕ ਲਗਾਈ ਗਈ ਹੈ।