image caption:

ਸਾਬਕਾ ਵਿਧਾਇਕ ਅਰਵਿੰਦ ਖੰਨਾ ਅਤੇ ਗੁਰਦੀਪ ਸਿੰਘ ਗੋਸ਼ਾ ਹੋਏ BJP ‘ਚ ਸ਼ਾਮਿਲ

ਪੰਜਾਬ &lsquoਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਪਰ ਉਸ ਤੋਂ ਪਹਿਲਾ ਪਾਰਟੀਆਂ &lsquoਚ ਆਉਣ-ਜਾਣ ਦਾ ਸਿਲਸਿਲਾ ਵੀ ਤੇਜ਼ ਹੋ ਗਿਆ ਹੈ। ਇਸੇ ਕੜੀ ਦੌਰਾਨ ਮੰਗਲਵਾਰ ਨੂੰ ਗੁਰਚਰਨ ਸਿੰਘ ਟੋਹੜਾ ਦਾ ਪਰਿਵਾਰ ਭਾਜਪਾ &lsquoਚ ਸ਼ਾਮਿਲ ਹੋ ਗਿਆ ਹੈ।
ਇਸ ਦੇ ਨਾਲ ਹੀ ਸਾਬਕਾ ਵਿਧਾਇਕ ਅਰਵਿੰਦ ਖੰਨਾ ਅਤੇ ਗੁਰਦੀਪ ਸਿੰਘ ਗੋਸ਼ਾ ਵੀ ਭਾਜਪਾ ਦੇ ਵਿੱਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਕਿ ਪੰਜਾਬ &lsquoਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਨ੍ਹਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੀ ਪੱਬਾਂ ਭਾਰ ਹੋ ਗਈਆਂ ਹਨ। ਪੰਜਾਬ ਦੇ ਵਿੱਚ 14 ਫਰਵਰੀ ਵਿਧਾਨ ਸਭਾ ਦੇ ਲਈ ਵੋਟਾਂ ਪਾਈਆ ਜਾਣਗੀਆਂ ਜਿਨ੍ਹਾਂ ਦੇ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਕੀਤਾ ਜਾਵੇਗਾ।