image caption:

ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਦੀ ਜਾਂਚ ਕਰੇਗੀ ਸੁਪਰੀਮ ਕੋਰਟ ਦੀ ਸਾਬਕਾ ਜੱਜ ਇੰਦੂ ਮਲਹੋਤਰਾ

 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜ ਜਨਵਰੀ ਦੇ ਪੰਜਾਬ ਦੌਰੇ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦੇ ਕੇਸ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਇਸ ਦੀ ਅਗਵਾਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਇੰਦੂ ਮਲਹੋਤਰਾ ਕਰਨਗੇ। ਇਸ ਦੇ ਨਾਲ ਸੁਪਰੀਮ ਕੋਰਟ ਨੇ ਬਾਕੀ ਸਭ ਜਾਂਚ ਕਮੇਟੀਆਂ ਉੱਤੇਰੋਕ ਲਾ ਦਿੱਤੀ ਹੈ।ਵਰਨਣ ਯੋਗ ਹੈ ਕਿ ਇਸ ਤੋ ਪਹਿਲਾਂ ਏਸੇ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਤੇ ਕੇਂਦਰ ਦੇ ਗ੍ਰਹਿ ਮੰਤਰਾਲੇ ਦੋਵਾਂ ਨੇ ਆਪੋ-ਆਪਣੀਆਂ ਜਾਂਚ ਕਮੇਟੀਆਂ ਬਣਾਈਆਂ ਤੇ ਕਿਹਾ ਸੀ ਕਿ ਉਨ੍ਹਾਂ ਨੂੰ ਇਕ-ਦੂਸਰੇ ਦੀ ਜਾਂਚ ਉੱਤੇ ਭਰੋਸਾ ਨਹੀਂ ਹੈ।
ਅੱਜ ਸੁਪਰੀਮ ਕੋਰਟ ਨੇ ਜਾਂਚ ਕਮੇਟੀ ਬਣਾਉਣ ਵੇਲੇ ਇਸ ਜਾਂਚ ਦੀ ਸਮਾਂ-ਸੀਮਾ ਤੈਅ ਨਹੀਂ ਕੀਤੀ, ਪਰ ਏਨਾ ਕਿਹਾ ਹੈ ਕਿ ਕਮੇਟੀ ਜਲਦੀ ਤੋਂ ਜਲਦੀ ਆਪਣੀ ਰਿਪੋਰਟ ਸੌਂਪੇਗੀ।ਇਹ ਕਮੇਟੀ ਇਸ ਗੱਲ ਦਾ ਪਤਾ ਲਾਵੇਗੀ ਕਿ ਉਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਦਾ ਮੁੱਢਲਾ ਕਾਰਨ ਕੀ ਸੀ ਅਤੇਸੁਰੱਖਿਆ ਨੂੰ ਹੋਰ ਪੱਕਾ ਕਰਨ ਲਈ ਕੀ ਉਪਾਅ ਕੀਤੇ ਜਾਣੇ ਬਣਦੇ ਹਨ? ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 10 ਜਨਵਰੀ ਨੂੰ ਇਸ ਕੇਸ ਦਾਫੈਸਲਾ ਰਾਖਵਾਂ ਰੱਖ ਲਿਆ ਅਤੇ ਏਨਾ ਕਿਹਾ ਸੀ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚਘਾਟ ਦੀ ਜਾਂਚ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੀ ਕਮੇਟੀ ਤੋਂ ਕਰਵਾਈ ਜਾਵੇਗੀ।