image caption:

ਸਾਇਨਾ ਨੇਹਵਾਲ ਲਈ ਗਲਤ ਟਿੱਪਣੀ ਕਰਨ ‘ਤੇ ਅਭਿਨੇਤਾ ਸਿਦਾਰਥ ਖਿਲਾਫ ਮਾਮਲਾ ਦਰਜ

 ਬੈਡਮਿੰਟਨ ਸਟਾਰ ਤੇ ਭਾਜਪਾ ਨੇਤਾ ਸਾਇਨਾ ਨੇਹਵਾਲ &lsquoਤੇ ਗਲਤ ਟਿੱਪਣੀ ਕਰਨ ਦੇ ਮਾਮਲੇ ਵਿਚ ਅਭਿਨੇਤਾ ਸਿਦਾਰਥ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਹੈਦਰਾਬਾਦ ਪੁਲਿਸ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਹੁਣੇ ਜਿਹੇ ਉਨ੍ਹਾਂ ਨੇ ਇਸ ਮਾਮਲੇ ਵਿਚ ਓਪਨ ਲੈਟਰ ਲਿਖ ਕੇ ਸਾਇਨਾ ਨੇਹਵਾਲ ਤੋਂ ਮਾਫੀ ਵੀ ਮੰਗੀ ਸੀ। ਇਸ ਦੇ ਬਾਵਜੂਦ ਹੁਣ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਹੈਦਰਾਬਾਦ ਦੇ ਡਿਟੈਕਟਿਵ ਵਿਭਾਗ ਦੇ ਸਾਈਬਰ ਕ੍ਰਾਈਮ ਵਿੰਗ ਦੇ ਐਡੀਸ਼ਨਲ ਡੀਸੀਪੀ ਕੇਵੀਐੱਮ ਪ੍ਰਸਾਦ ਨੇ ਦੱਸਿਆ ਕਿ ਪ੍ਰੇਰਣਾ ਨਾਂ ਦੀ ਮਹਿਲਾ ਨੇ ਐਕਟਰ ਸਿਦਾਰਥ ਖਿਲਾਫ ਸ਼ਿਕਾਇਤ ਦਰਜ ਕਰਾਈ ਹੈ। ਉਨ੍ਹਾਂ ਦੀ ਸ਼ਿਕਾਇਤ ਦੇ ਆਧਾਰ &lsquoਤੇ ਆਈਪੀਸੀ ਦੀ ਧਾਰਾ 509 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਇਸ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲਿਆ ਸੀ। ਮਹਿਲਾ ਕਮਿਸ਼ਨ ਦੀ ਪ੍ਰਧਾਨ ਰੇਖਾ ਸ਼ਰਮਾ ਨੇ ਕਿਹਾ ਸੀ ਕਿ ਸਿਦਾਰਥ ਨੇ ਲਗਾਤਾਰ ਨਾਰੀ ਵਿਰੋਧੀ ਤੇ ਉਸ ਦੇ ਮਾਣ ਨੂੰ ਸੱਟ ਮਾਰੀ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਮਹਾਰਾਸ਼ਟਰ ਦੇ ਡੀਜੀਪੀ ਤੋਂ ਇਸ ਮਾਮਲੇ ਦੀ ਤੁਰੰਤ ਜਾਂਚ ਅਤੇ ਸਿਦਾਰਥ ਉਤੇ FIR ਦਰਜ ਕਰਨ ਦਾ ਹੁਕਮ ਦਿੱਤਾ ਸੀ।

ਗੌਰਤਲਬ ਹੈ ਕਿ ਸਾਇਨਾ ਨੇਹਵਾਲ ਨੇ ਪੀਐੱਮ ਦੀ ਸੁਰੱਖਿਆ ਮਾਮਲੇ ਵਿਚ ਬੀਤੇ ਦਿਨੀਂ ਇੱਕ ਟਵੀਟ ਕੀਤਾ ਸੀ। ਇਸ ਵਿਚ ਸਾਇਨਾ ਨੇ ਕਿਹਾ ਸੀ ਕਿ ਜੇਕਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਹੀ ਸਮਝੌਤਾ ਕੀਤਾ ਜਾਵੇ ਤਾਂ ਉਹ ਦੇਸ਼ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਕਹਿ ਸਕਦਾ ਹੈ। ਉਨ੍ਹਾਂ ਕਿਹਾ ਸੀ ਕਿ ਉਹ ਪੰਜਾਬ ਦੀ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ।