image caption:

“ਭੈਣ ਮਾਲਵਿਕਾ ਸੂਦ ਲਈ ਨਹੀਂ ਕਰਾਂਗਾ ਚੋਣ ਪ੍ਰਚਾਰ, ਹਮੇਸ਼ਾ ਰਾਜਨੀਤੀ ਤੋਂ ਰਹਾਂਗਾ ਦੂਰ”: ਸੋਨੂੰ ਸੂਦ

 ਕੋਰੋਨਾ ਕਾਲ ਦੌਰਾਨ ਲੋਕਾਂ ਦੀ ਮਦਦ ਕਰ ਮਸੀਹਾ ਬਣੇ ਸੋਨੂੰ ਸੂਦ ਭੈਣ ਮਾਲਵਿਕਾ ਸੂਦ ਦੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਸ਼ਾਮਿਲ ਹੋਣ ਨਾਲ ਇੱਕ ਵਾਰ ਸੁਰਖੀਆਂ ਵਿੱਚ ਆ ਗਏ ਹਨ। ਦੱਸ ਦੇਈਏ ਕਿ ਭੈਣ ਮਾਲਵਿਕਾ ਦੇ ਪੰਜਾਬ ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਸੋਨੂੰ ਸੂਦ ਜਲਦ ਹੀ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕਰ ਸਕਦੇ ਹਨ। ਇਸ ਤੋਂ ਇਲਾਵਾ ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਆਪਣੀ ਭੈਣ ਲਈ ਚੋਣ ਪ੍ਰਚਾਰ ਕਰਨਗੇ। ਇਨ੍ਹਾਂ ਅਟਕਲਾਂ ਵਿਚਾਲੇ ਸੋਨੂੰ ਸੂਦ ਨੇ ਅਹਿਮ ਫੈਸਲਾ ਕੀਤਾ ਹੈ ।
ਸੋਨੂੰ ਸੂਦ ਨੇ ਅਹਿਮ ਫੈਸਲਾ ਲੈਂਦਿਆਂ ਇਨ੍ਹਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ । ਉਨ੍ਹਾਂ ਨੇ ਇਨ੍ਹਾਂ ਅਟਕਲਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਉਹ ਆਪਣੀ ਭੈਣ ਮਾਲਵਿਕਾ ਦੀ ਚੋਣ ਮੁਹਿੰਮ ਦਾ ਹਿੱਸਾ ਨਹੀਂ ਹੋਣਗੇ । ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਭੈਣ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ &lsquoਤੇ ਬਹੁਤ ਮਾਣ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਸ਼ਾਮਿਲ ਹੋ ਕੇ ਮਾਲਵਿਕਾ ਨੇ ਆਪਣੀ ਜ਼ਿੰਦਗੀ ਦਾ ਨਵਾਂ ਅਧਿਆਇ ਸ਼ੁਰੂ ਕੀਤਾ ਹੈ, ਜਿਸ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ ਹਮੇਸ਼ਾਂ ਉਸਦੇ ਨਾਲ ਹਨ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਉਹ ਲੋਕਾਂ ਦੇ ਸੰਪਰਕ ਵਿੱਚ ਰਹਿ ਕੇ ਉਨ੍ਹਾਂ ਦੀ ਮਦਦ ਕਰ ਸਕੇਗੀ।