image caption:

ਗਲਾਸਗੋ ਦੇ ਗੁਰੂ ਘਰਾਂ ਵਿੱਚ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ

ਗਲਾਸਗੋ,(ਹਰਜੀਤ ਦੁਸਾਂਝ ਪੁਆਦੜਾ)- ਗਲਾਸਗੋ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਅਤੇ ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਪੁਰਬ ਦੇ ਸੰਬੰਧ ਵਿਚ ਪਿਛਲੇ ਦਿਨਾਂ ਤੋਂ ਪ੍ਰਭਾਤ ਫੇਰੀਆਂ ਵੀ ਕੱਢੀਆਂ ਗਈਆਂ ਅਤੇ ਅਖੰਡ  ਪਾਠ ਦੇ ਭੋਗ ਪਾਏ ਗਏ | ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ | ਗੁਰਦੁਆਰਾ ਸਿੰਘ ਸਭਾ ਸਾਹਿਬ ਗੁਰੂ ਘਰ ਦੇ ਰਾਗੀ ਸੁਖਬੀਰ ਸਿੰਘ ਅਤੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਦੇ ਰਾਗੀ ਅਮਰੀਕ ਸਿੰਘ ਦੇ ਜਥੇ ਨੇ ਕੀਰਤਨ ਕੀਤਾ |