image caption:

ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਕੋਰੋਨਾ ਪਾਜ਼ੀਟਿਵ

 ਨਵੀਂ ਦਿੱਲੀ: ਭਾਰਤੀ ਟੀਮ ਦੇ ਸਾਬਕਾ ਆਫ ਸਪਿਨਰ ਹਰਭਜਨ ਸਿੰਘ ਦੀ ਰਿਪੋਰਟ ਕੋਰੋਨਾ ਪਾਜ਼ੀਟਿਵਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ 'ਤੇ ਦਿੱਤੀ ਹੈ। ਭੱਜੀ ਨੇ ਆਪਣੇ ਟਵਿਟਰ ਹੈਂਡਲ 'ਤੇ ਟਵੀਟ ਕਰ ਦੱਸਿਆ ਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਟੈਸਟ ਕਰਵਾਉਣ ਲਈ ਕਿਹਾ ਹੈ। ਫਿਲਹਾਲ ਭੱਜੀ ਕੁਆਰੰਟੀਨ 'ਚ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਨਾਲ ਹੀ ਕਿਹਾ ਕਿ ਉਹ ਭਵਿੱਖ ਵਿੱਚ ਪੰਜਾਬ ਦੀ ਸੇਵਾ ਕਰਨਾ ਚਾਹੁੰਦੇ ਹਨ। ਹਾਲਾਂਕਿ ਉਨ੍ਹਾਂ ਇਹ ਨਹੀਂ ਕਿਹਾ ਕਿ ਉਹ ਕਿਸੇ ਸਿਆਸੀ ਪਾਰਟੀ 'ਚ ਸ਼ਾਮਲ ਹੋਣਗੇ।