image caption:

ਕੰਗਨਾ ਰਣਾਓਤ ਖਿਲਾਫ ਸ਼ੋਸ਼ਲ ਮੀਡੀਆ ਪੋਸਟ ਸੰਬੰਧੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ

 ਨਵੀਂ ਦਿੱਲੀ : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਸਿੱਖ ਭਾਈਚਾਰੇ ਖਿਲਾਫ ਸੋਸ਼ਲ ਮੀਡੀਆ &lsquoਤੇ ਪਾਈ ਪੋਸਟ ਨੂੰ ਲੈ ਕੇ ਦਾਇਰ ਕੀਤੀ ਗਈ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਿਜ ਕਰ ਦਿੱਤਾ ਹੈ।
ਕੰਗਨਾ ਰਣੌਤ ਦੇ ਟਵੀਟ &lsquoਤੇ ਸੈਂਸਰ ਦੀ ਮੰਗ ਕਰਨ ਵਾਲੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਕੰਗਨਾ ਦੇ ਟਵੀਟਸ ਅਤੇ ਪੋਸਟਾਂ ਨੂੰ ਲੈ ਕੇ ਪਟੀਸ਼ਨ &lsquoਚ ਦਾਇਰ ਇਤਰਾਜ਼ਾਂ ਨਾਲ ਨਜਿੱਠਣ ਲਈ ਕਾਨੂੰਨ &lsquoਚ ਪਹਿਲਾਂ ਹੀ ਵਿਵਸਥਾ ਹੈ। ਅਦਾਲਤ ਧਾਰਾ 32 ਦੇ ਤਹਿਤ ਇਸ ਦੀ ਸੁਣਵਾਈ ਨਹੀਂ ਕਰ ਸਕਦੀ।