image caption:

ਬਿਨਾਂ ਦਰਸ਼ਕਾਂ ਦੇ ਭਾਰਤ ‘ਚ ਹੀ ਖੇਡਿਆ ਜਾਵੇਗਾ IPL 2022 ਟੂਰਨਾਮੈਂਟ : ਗਾਂਗੁਲੀ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਪ੍ਰਧਾਨ ਸੌਰਭ ਗਾਂਗੁਲੀ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ IPL 2022 ਭਾਰਤ ਵਿੱਚ ਹੀ ਆਯੋਜਿਤ ਕੀਤਾ ਜਾਵੇਗਾ। ਪਰ ਇਸ ਦੌਰਾਨ ਦਰਸ਼ਕਾਂ ਦੇ ਜਾਣ &lsquoਤੇ ਪਾਬੰਦੀ ਰਹੇਗੀ।ਪਹਿਲਾਂ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਕੋਰੋਨਾ ਦੇ ਵੱਧਦੇ ਮਾਮਲਿਆਂ ਕਾਰਨ ਯੂਏਈ ਜਾਂ ਕਿਸੇ ਹੋਰ ਦੇਸ਼ ਵਿੱਚ ਆਈਪੀਐਲ ਦਾ ਆਯੋਜਨ ਕੀਤਾ ਜਾ ਸਕਦਾ ਹੈ, ਪਰ ਇਸਦੀ ਤਸਵੀਰ ਸਪੱਸ਼ਟ ਹੋ ਗਈ ਹੈ। ਬੀਸੀਸੀਆਈ ਦੇ ਪ੍ਰਧਾਨ ਸੌਰਭ ਗਾਂਗੁਲੀ ਨੇ ਇੱਕ ਨਿਊਜ਼ ਏਜੰਸੀ ਨੂੰ ਦੱਸਿਆ ਹੈ ਕਿ ਇਹ ਟੂਰਨਾਮੈਂਟ ਦੇਸ਼ ਵਿੱਚ ਖੇਡਿਆ ਜਾਵੇਗਾ। ਕੋਵਿਡ ਮਹਾਮਾਰੀ ਦੇ ਕਾਰਨ ਟੂਰਨਾਮੈਂਟ ਦੇ ਆਖਰੀ ਦੋ ਸੀਜ਼ਨ ਯੂਏਈ ਵਿੱਚ ਆਯੋਜਿਤ ਕੀਤੇ ਗਏ ਸਨ।