image caption:

ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਚਾਰ ਦੌੜਾਂ ਨਾਲ ਹਰਾਇਆ

 ਕੇਪਟਾਊਨ: ਦੱਖਣੀ ਅਫ਼ਰੀਕਾ ਨੇ ਅੱਜ ਇੱਥੇ ਤੀਜੇ ਇਕ ਰੋਜ਼ਾ ਮੈਚ ਵਿਚ ਭਾਰਤ ਨੂੰ ਚਾਰ ਦੌੜਾਂ ਨਾਲ ਹਰਾ ਦਿੱਤਾ। ਇਸ ਤਰ੍ਹਾਂ ਤਿੰਨ ਮੈਚਾਂ ਦੀ ਲੜੀ &rsquoਤੇ ਮੇਜ਼ਬਾਨ ਟੀਮ ਨੇ ਹੂੰਝਾਫੇਰ ਦਿੱਤਾ। ਭਾਰਤ ਦੀ ਟੀਮ 49.2 ਓਵਰਾਂ ਵਿਚ 283 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਵੱਲੋਂ ਵਿਰਾਟ ਕੋਹਲੀ, ਸ਼ਿਖਰ ਧਵਨ ਤੇ ਦੀਪਕ ਚਾਹਰ ਨੇ ਅਰਧ ਸੈਂਕੜੇ ਜੜੇ। ਇਸ ਤੋਂ ਪਹਿਲਾਂ ਦੱਖਣੀ ਅਫ਼ਰੀਕਾ ਨੇ ਫਾਰਮ ਵਿਚ ਚੱਲ ਰਹੇ ਸਲਾਮੀ ਬੱਲੇਬਾਜ਼ ਕਵਿੰਟਨ ਡਿਕਾਕ (124) ਦੇ ਸ਼ਾਨਦਾਰ ਸੈਂਕੜੇ ਤੇ ਰਾਸੀ ਵਾਨ ਡਰ ਡੁਸੇਨ (52) ਦੇ ਅਰਧ ਸੈਂਕੜੇ ਦੀ ਮਦਦ ਨਾਲ ਤੀਜੇ ਤੇ ਆਖਰੀ ਇਕ ਰੋਜ਼ਾ ਮੈਚ ਵਿਚ ਭਾਰਤ ਨੂੰ ਜਿੱਤ ਲਈ 288 ਦੌੜਾਂ ਦਾ ਟੀਚਾ ਦਿੱਤਾ। ਬੱਲੇਬਾਜ਼ੀ ਦਾ ਸੱਦਾ ਮਿਲਣ ਮਗਰੋਂ ਦੱਖਣੀ ਅਫ਼ਰੀਕਾ ਦੀ ਪਾਰੀ 49.5 ਓਵਰਾਂ ਵਿਚ 287 ਦੌੜਾਂ ਉਤੇ ਸਿਮਟ ਗਈ।