image caption:

ਗੌਤਮ ਗੰਭੀਰ ਕੋਰੋਨਾ ਪਾਜ਼ੀਟਿਵ, ਟਵੀਟ ਕਰਕੇ ਦਿੱਤੀ ਜਾਣਕਾਰੀ

 ਨਵੀਂ ਦਿੱਲੀ: ਸਾਬਕਾ ਭਾਰਤੀ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਗੌਤਮ ਗੰਭੀਰ ਕੋਰੋਨਾ ਸੰਕਰਮਿਤ ਪਾਏ  ਗਏ ਹਨ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ 'ਤੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਗੌਤਮ ਗੰਭੀਰ 'ਚ ਕੋਰੋਨਾ ਦੇ ਹਲਕੇ ਲੱਛਣ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਜਾਂਚ ਕਰਵਾਈ ਅਤੇ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਗੌਤਮ ਗੰਭੀਰ ਨੇ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਹੈ।