image caption:

ਮੁੱਖ ਮੰਤਰੀ ਚੰਨੀ ਨੇ ਬਹੁਤ ਵਧੀਆ ਕੰਮ ਕੀਤੇ- ਦੁਬਾਰਾ ਪੰਜਾਬ ਦੇ ਮੁੱਖ ਮੰਤਰੀ ਬਣਨੇ ਚਾਹੀਦੇ ਹਨ : ਸੋਨੂੰ ਸੂਦ

 ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ CM ਚੰਨੀ ਨੂੰ ਇੱਕ ਹੋਰ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਸੋਨੂੰ ਸੂਦ ਨੇ ਕਿਹਾ ਕਿ CM ਚੰਨੀ ਨੇ 3 ਮਹੀਨਿਆਂ ਵਿੱਚ ਜੋ ਕੰਮ ਕੀਤਾ ਹੈ, ਉਹ ਕਾਬਿਲ-ਏ-ਤਾਰੀਫ਼ ਹੈ ਤੇ ਇਸ ਗੱਲ ਨੂੰ ਅਸੀਂ ਅਣਗੌਲਿਆ ਨਹੀਂ ਕਰ ਸਕਦੇ। ਮੈਂ ਚਾਹੁੰਦਾ ਹਾਂ ਕਿ ਉਹ ਦੁਬਾਰਾ ਮੁੱਖ ਮੰਤਰੀ ਬਣਨ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਚੰਗਾ ਕੰਮ ਕਰ ਰਿਹਾ ਸੀ, ਉਸ ਨੂੰ ਇਕ ਹੋਰ ਮੌਕਾ ਮਿਲਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਮੋਗਾ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੀ ਆਪਣੀ ਭੈਣ ਮਾਲਵਿਕਾ ਸੂਦ ਬਾਰੇ ਕਿਹਾ ਕਿ ਮੇਰੀ ਭੈਣ ਨੇ ਬਹੁਤ ਜ਼ਿੰਮੇਵਾਰੀ ਨਿਭਾਈ ਹੈ। ਸਾਡੇ ਸ਼ਹਿਰ ਵਿੱਚ ਵੱਧ ਤੋਂ ਵੱਧ ਟੀਕਾਕਰਨ ਉਸ ਵੱਲੋਂ ਹੀ ਕਰਵਾਇਆ ਗਿਆ ਹੈ । ਜਿੱਥੋਂ ਤੱਕ ਸਿੱਖਿਆ ਅਤੇ ਲੋਕਾਂ ਦੀ ਮਦਦ ਕਰਨ ਦਾ ਸਵਾਲ ਹੈ, ਉਸਨੇ ਮੋਗਾ ਵਿੱਚ ਵੱਡੇ ਪੱਧਰ &lsquoਤੇ ਕੰਮ ਕੀਤਾ ਹੈ।