image caption:

ਅੰਡਰ ਗਾਰਮੈਂਟਸ ਤੇ ਭਗਵਾਨ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ 'ਤੇ ਬੁਰੀ ਫਸੀ ਅਦਾਕਾਰਾ ਸ਼ਵੇਤਾ ਤਿਵਾਰੀ

 ਭੋਪਾਲ : ਟੀਵੀ ਅਦਾਕਾਰਾ ਸ਼ਵੇਤਾ ਤਿਵਾਰੀ  ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦੋ ਦਿਨ ਪਹਿਲਾਂ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ 'ਚ ਆਪਣੇ ਅੰਡਰਗਾਰਮੈਂਟਸ ਅਤੇ ਭਗਵਾਨ ਨੂੰ ਲੈ ਕੇ ਵਿਵਾਦਿਤ ਬਿਆਨ ਦੇਣ ਤੋਂ ਬਾਅਦ ਸ਼ਿਆਮਲਾ ਹਿਲਸ ਥਾਣੇ 'ਚ ਉਸ ਦੇ ਖਿਲਾਫ ਐੱਫ.ਆਈ.ਆਰ. ਦਰਜ ਹੋ ਗਈ ਹੈ। ਸੂਬੇ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਸ਼ਵੇਤਾ ਤਿਵਾਰੀ ਦੇ ਬਿਆਨ 'ਤੇ ਇਤਰਾਜ਼ ਪ੍ਰਗਟਾਇਆ ਅਤੇ ਭੋਪਾਲ ਪੁਲਿਸ ਕਮਿਸ਼ਨਰ ਨੂੰ 24 ਘੰਟਿਆਂ ਦੇ ਅੰਦਰ ਪੂਰੇ ਮਾਮਲੇ 'ਤੇ ਰਿਪੋਰਟ ਸੌਂਪਣ ਲਈ ਕਿਹਾ। ਗ੍ਰਹਿ ਮੰਤਰੀ ਮਿਸ਼ਰਾ ਦੇ ਨਿਰਦੇਸ਼ਾਂ ਤੋਂ ਬਾਅਦ ਪੁਲਿਸ ਨੇ ਬਿਆਨ ਸੁਣਿਆ ਅਤੇ ਫੈਸਲਾ ਕੀਤਾ ਕਿ ਸ਼ਵੇਤਾ ਦਾ ਬਿਆਨ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਉਹਨਾਂ ਵੱਲੋਂ ਦਿੱਤੇ ਬਿਆਨਾਂ ਦੀ ਵੀਡੀਓ ਇੰਟਰਨੈੱਟ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ ਤੇ ਲੋਕ ਜੰਮ ਕੇ ਟ੍ਰੋਲ ਕਰ ਰਹੇ ਹਨ।