image caption:

ਬਾਲੀਵੁੱਡ ਸਟਾਰ ਕੁਨਾਲ ਕਪੂਰ ਦੇ ਘਰ ਗੂੰਜੀਆਂ ਕਿਲਕਾਰੀਆਂ

 ਮੁੰਬਈ - ਬਾਲੀਵੁੱਡ ਅਦਾਕਾਰ ਕੁਣਾਲ ਕਪੂਰ ਦੇ ਘਰ ਕਿਲਕਾਰੀ ਗੂੰਜੀ ਐ, ਉਨ੍ਹਾਂ ਦੀ ਪਤਨੀ ਨੈਨਾ ਬੱਚਨ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਐ। ਇਸ ਸਬੰਧੀ ਕੁਣਾਲ ਨੇ ਸੋਸ਼ਲ ਮੀਡੀਆ &rsquoਤੇ ਖੁਦ ਜਾਣਕਾਰੀ ਦਿੱਤੀ।ਕੁਣਾਲ ਦੀ ਸੋਸ਼ਲ ਮੀਡੀਆ ਪੋਸਟ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਸੈਕਸ਼ਨ &lsquoਚ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ। ਪ੍ਰਸ਼ੰਸਕਾਂ ਦੇ ਨਾਲ-ਨਾਲ ਕਈ ਸਿਤਾਰਿਆਂ ਨੇ ਵੀ ਕੁਣਾਲ-ਨੈਨਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਬਾਲੀਵੁੱਡ ਅਦਾਕਾਰ ਕੁਣਾਲ ਕਪੂਰ ਦੀ ਪਤਨੀ ਨੈਨਾ ਬੱਚਨ ਨੇ ਬੇਟੇ ਨੂੰ ਜਨਮ ਦਿੱਤਾ ਹੈ। ਫਿਲਮ &lsquoਦ ਐਂਪਾਇਰ&rsquo ਫੇਮ ਅਭਿਨੇਤਾ ਕੁਣਾਲ ਕਪੂਰ ਨੇ ਸੋਮਵਾਰ ਨੂੰ ਆਪਣੇ ਘਰ ਇਕ ਛੋਟੇ ਮਹਿਮਾਨ ਦੇ ਆਉਣ ਦੀ ਜਾਣਕਾਰੀ ਦਿੱਤੀ। ਸਾਬਕਾ ਇਨਵੈਸਟਮੈਂਟ ਬੈਂਕਰ ਨੈਨਾ ਬੱਚਨ ਪਹਿਲੀ ਵਾਰ ਮਾਂ ਬਣੀ ਹੈ। ਅਦਾਕਾਰ ਨੇ ਕਿਹਾ ਕਿ ਨੈਨਾ ਅਤੇ ਮੈਂ ਆਪਣੇ ਸਾਰੇ ਸ਼ੁਭਚਿੰਤਕਾਂ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਬਹੁਤ ਖੁਸ਼ ਹਾਂ ਕਿ ਅਸੀਂ ਇਕ ਬੇਟੇ ਦੇ ਮਾਤਾ-ਪਿਤਾ ਬਣ ਗਏ ਹਾਂ। ਅਸੀਂ ਰੱਬ ਦੇ ਸ਼ੁਕਰਗੁਜ਼ਾਰ ਹਾਂ।