image caption:

ਨਹੀਂ ਰਹੇ ਮਹਾਭਾਰਤ ਦੇ ‘ਭੀਮ’ ਪ੍ਰਵੀਨ ਕੁਮਾਰ

 ਮਸ਼ਹੂਰ ਸੀਰੀਅਲ ਮਹਾਭਾਰਤ &lsquoਚ ਭੀਮ ਦਾ ਕਿਰਦਾਰ ਨਿਭਾਉਣ ਵਾਲੇ ਪ੍ਰਵੀਨ ਕੁਮਾਰ ਸੋਬਤੀ ਦਾ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪ੍ਰਵੀਨ ਕੁਮਾਰ ਸੋਬਤੀ ਨੇ 74 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ ਹੈ। ਪੰਜਾਬ ਨਾਲ ਸਬੰਧ ਰੱਖਣ ਵਾਲੇ ਪ੍ਰਵੀਨ ਨੇ ਬਾਲੀਵੁੱਡ ਦੀਆਂ ਕਈ ਫਿਲਮਾਂ &lsquoਚ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।
&lsquoਮਹਾਭਾਰਤ&rsquo ਵਿਚ ਭੀਮ ਦੇ ਕਿਰਦਾਰ ਵਿਚ ਪ੍ਰਵੀਨ ਕੁਮਾਰ ਸੋਬਤੀ ਨੂੰ ਖੂਬ ਪਸੰਦ ਕੀਤਾ ਗਿਆ ਸੀ। ਆਪਣੀ ਮੌਤ ਤੋਂ ਪਹਿਲਾਂ ਪ੍ਰਵੀਨ ਕੁਮਾਰ ਸੋਬਤੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਸਨ। ਉਨ੍ਹਾਂ ਨੇ ਸਰਕਾਰ ਤੋਂ ਮਦਦ ਦੀ ਅਪੀਲ ਵੀ ਕੀਤੀ ਸੀ।