image caption:

ਭਾਜਪਾ 'ਚ ਸ਼ਾਮਲ ਹੋਏ ਗ੍ਰੇਟ ਖਲੀ

 ਨਵੀਂ ਦਿੱਲੀ- ਹੁਣ ਦ ਗ੍ਰੇਟ ਖਲੀ ਪਹਿਲਵਾਨ ਤੋਂ ਸਿਆਸੀ ਅਖਾੜੇ ਵਿੱਚ ਨਜ਼ਰ ਆਉਣਗੇ। ਅੱਜ ਦਲੀਪ ਸਿੰਘ ਰਾਣਾ ਉਰਫ ਦ ਗ੍ਰੇਟ ਖਲੀ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਉਹ ਸਵੇਰੇ ਭਾਜਪਾ ਦੇ ਹੈਡਕੁਆਰਟਰ ਪਹੁੰਚੇ ਸੀ। ਇਸ ਮੌਕੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ, ਭਾਜਪਾ ਦੇ ਅਰੁਣ ਸਿੰਘ, ਸੰਸਦ ਸਿੰਘ ਸੁਨੀਤਾ ਦੁੱਗਲ ਦੀ ਹਾਜ਼ਰੀ ਵਿੱਚ ਖਲੀ ਨੇ ਭਾਜਪਾ ਨੂੰ ਜੁਆਇਨ ਕੀਤਾ। ਇਸ ਦੌਰਾਨ ਖਲੀ ਨੇ ਦੱਸਿਆ ਕਿ ਉਨ੍ਹਾਂ ਨੇ ਭਾਜਪਾ ਦੀ ਰਾਸ਼ਟਰੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀ ਤਾਰੀਫ ਕੀਤੀ।

ਉਨ੍ਹਾਂ ਕਿਹਾ, 'ਮੈਂ ਭਾਜਪਾ 'ਚ ਸ਼ਾਮਲ ਹੋ ਕੇ ਖੁਸ਼ ਹਾਂ... ਮੈਨੂੰ ਲੱਗਦਾ ਹੈ ਕਿ ਦੇਸ਼ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੰਮ ਉਨ੍ਹਾਂ ਨੂੰ ਸਹੀ ਪ੍ਰਧਾਨ ਮੰਤਰੀ ਬਣਾਉਂਦਾ ਹੈ। ਇਸ ਲਈ ਮੈਂ ਸੋਚਿਆ ਕਿ ਕਿਉਂ ਨਾ ਦੇਸ਼ ਦੇ ਵਿਕਾਸ ਲਈ ਉਸ ਦੇ ਰਾਜ ਦਾ ਹਿੱਸਾ ਬਣ ਜਾਵਾਂ। ਮੈਂ ਭਾਜਪਾ ਦੀ ਰਾਸ਼ਟਰੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਭਾਜਪਾ 'ਚ ਸ਼ਾਮਲ ਹੋਇਆ ਹਾਂ।ਖਲੀ ਵੀਰਵਾਰ ਨੂੰ ਦਿੱਲੀ 'ਚ ਭਾਜਪਾ ਹੈੱਡਕੁਆਰਟਰ ਪਹੁੰਚੇ ਅਤੇ ਦੁਪਹਿਰ 1 ਵਜੇ ਆਯੋਜਿਤ ਪ੍ਰੋਗਰਾਮ 'ਚ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ ਗਿਆ।