image caption:

ਪੰਜਾਬ ਵਿਚ ਚੋਣਾਂ ਤੋਂ ਪਹਿਲਾਂ ਫੇਰ ਫਸਿਆ ਮੂਸੇਵਾਲਾ

 ਮਾਨਸਾ-  ਪੰਜਾਬ ਦੇ ਮਾਨਸਾ ਜ਼ਿਲ੍ਹੇ ਤੋਂ ਕਾਂਗਰਸੀ ਉਮੀਵਾਰ ਅਤੇ ਵਿਵਾਦਤ ਸਿੰਗਰ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਇੱਕ ਵਾਰ ਫੇਰ ਫਸ ਗਏ ਹਨ। ਉਨ੍ਹਾਂ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਕੇਸ ਦਾਇਰ ਕੀਤਾ ਗਿਆ ਹੈ। ਪਟੀਸ਼ਨਕਰਤਾ ਐਡਵੋਕੇਟ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਸੰਜੂ ਗੀਤ ਵਿਚ ਉਸ ਨੇ ਵਕੀਲਾਂ ਦੇ ਬਾਰੇ ਵਿਚ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਉਸ ਨੇ ਜਾਣ ਬੁੱਝ ਕੇ ਵਕੀਲਾਂ ਦਾ ਅਕਸ ਖਰਾਬ ਕਰਨ ਦਾ ਕੰਮ ਕੀਤਾ ਹੈ। ਮੂਸੇਵਾਲਾ ਨੇ ਜਾਣ ਬੁੱਝ ਕੇ ਗਲਤ ਨੀਅਤ ਨਾਲ ਇਹ ਗੀਤ ਜਾਰੀ ਕੀਤਾ ਅਤੇ ਨਿਆਇਕ ਪ੍ਰਣਾਲੀ ਦੇ ਅਕਸ ਨੂੰ ਖਰਾਬ ਕਰਨ ਦਾ ਕੰਮ ਕੀਤਾ।
ਉਹ ਗਾਣੇ ਦੇ ਜ਼ਰੀਏ ਪੰਜਾਬ ਦੇ ਨੌਜਵਾਨਾਂ ਨੂੰ ਹਿੰਸਾ ਅਤੇ ਦੰਗੇ ਫਸਾਦ ਲਈ ਵਰਗਲਾ ਰਿਹਾ ਹੈ। ਮੂਸੇਵਾਲਾ &rsquoਤੇ ਗੰਨ ਕਲਚਰ ਨੂੰ ਬੜਾਵਾ ਦੇਣ ਦੇ ਦੋਸ਼ ਵੀ ਲਗਾਏ ਗਏ ਹਨ। ਉਹ ਗਾਣੇ ਵਿਚ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕਰਦਾ ਦਿਖ ਰਿਹਾ ਹੈ। ਮੂਸੇਵਾਲਾ ਦਾ ਇਹ ਕਾਰਾ ਆਈਪੀਸੀ ਦੀ ਧਾਰਾਵਾਂ, ਆਰਮਸ ਐਕਟ ਅਤੇ ਆਈਟੀ ਐਕਟ ਦੀ ਧਾਰਾਵਾਂ ਤਹਿਤ ਆਉਂਦਾ ਹੈ।
ਐਡਵੋਕੇਟ ਸੁਨੀਲ ਕੁਮਾਰ ਨੇ ਇਹ ਕੇਸ ਦਾਇਰ ਕੀਤਾ ਹੈ। ਮੂਸੇਵਾਲਾ ਤੋਂ ਇਲਾਵਾ ਮਾਮਲੇ ਵਿਚ ਸੰਜੂ ਗੀਤ ਮਿਊਜ਼ਿਕ ਡਾਇਰੈਕਟਰ ਗਗਨਦੀਪ ਸਿੰਘ, ਵੀਡੀਓ ਡਾਇਰੈਕਟਰ ਨਵਕਰਣ ਬਰਾੜ ਅਤੇ ਹੋਰਾਂ ਨੂੰ ਪਾਰਟੀ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਐਡਵੋਕੇਟ ਨੇ ਮੂਸੇਵਾਲਾ ਨੂੰ ਇਸ ਗਾਣੇ ਨੂੰ ਲੈ ਕੇ 15 ਜੁਲਾਈ, 2021 ਨੂੰ ਕਾਨੂੰਨੀ ਨੋਟਿਸ ਭੇਜਿਆ ਸੀ। ਇਸ &rsquoਤੇ ਉਸ ਨੇ ਕੋਈ ਜਵਾਬ ਨਹੀਂ ਦਿੱਤਾ ਸੀ। ਮੂਸੇਵਾਲਾ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਤੋਂ ਇਲਾਵਾ ਸੰਜੂ ਗੀਤ ਰਾਹੀਂ ਕਮਾਈ ਰਕਮ ਵਕੀਲਾਂ ਨੂੰ ਮੁਆਵਜ਼ੇ ਦੇ ਰੂਪ ਵਿਚ ਬਾਰ ਕਾਊਂਸਿਲ ਆਫ਼ ਪੰਜਾਬ ਹਰਿਆਣਾ ਦੇ ਐਡਵੋਕੇਟ ਵੈਲਫੇਅਰ ਫੰਡ ਵਿਚ ਪਵਾਏ ਜਾਣ ਦੀ ਮੰਗ ਕੀਤੀ ਗਈ ਹੈ