image caption:

'ਸੰਜੂ' ਗੀਤ ਦੇ ਮਾਮਲੇ 'ਚ ਸਿੱਧੂ ਮੂਸੇਵਾਲਾ ਨੂੰ ਅਦਾਲਤ ਦਾ ਨੋਟਿਸ

ਵਿਵਾਦਾਂ 'ਚ ਰਹਿਣ ਵਾਲੇ ਪੰਜਾਬੀ ਸਿੰਗਰ ਅਤੇ ਮਾਨਸਾ ਤੋਂ ਕਾਂਗਰਸ ਦੀ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਮੰਗਲਵਾਰ ਨੂੰ ਇੱਕ ਸਿਵਲ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦਾ ਜਵਾਬ 2 ਮਾਰਚ ਨੂੰ ਦੇਣਾ ਹੋਵੇਗਾ।
ਜ਼ਿਲ੍ਹਾ ਅਦਾਲਤ ਦੇ ਵਕੀਲ ਸੁਨੀਲ ਮੱਲਣ ਵੱਲੋਂ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ। ਉਨ੍ਹਾਂ ਮੁਤਾਬਕ ਸਿੱਧੂ ਮੂਸੇਵਾਲਾ ਨੇ ਸੰਜੂ ਗੀਤ ਵਿੱਚ ਵਕੀਲਾਂ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋ ਕੀਤੀ ਹੈ। ਅਜਿਹੇ 'ਚ ਉਨ੍ਹਾਂ ਨੇ ਜਾਣਬੁੱਝ ਕੇ ਵਕੀਲ ਭਾਈਚਾਰੇ ਦੇ ਅਕਸ ਨੂੰ ਖ਼ਰਾਬ ਕਰਨ ਦਾ ਕੰਮ ਕੀਤਾ ਹੈ। ਮੂਸੇਵਾਲਾ ਨੇ ਜਾਣਬੁੱਝ ਕੇ ਗਲਤ ਇਰਾਦੇ ਨਾਲ ਇਹ ਗੀਤ ਕੱਢਿਆ ਅਤੇ ਨਿਆਂ ਪ੍ਰਣਾਲੀ ਦਾ ਅਕਸ ਖਰਾਬ ਕਰਨ ਦਾ ਕੰਮ ਕੀਤਾ। ਇਸਦੇ ਨਾਲ ਹੀ ਇਹ ਮੰਗ ਕੀਤੀ ਗਈ ਹੈ ਕਿ ਮੂਸੇਵਾਲਾ ਨੂੰ ਹੁਕਮ ਜਾਰੀ ਕੀਤਾ ਜਾਵੇ ਕਿ ਸੰਜੂ ਗੀਤ ਤੋਂ ਕਮਾਏ ਪੈਸੇ ਵਕੀਲਾਂ ਨੂੰ ਮੁਆਵਜ਼ੇ ਵਜੋਂ ਬਾਰ ਕੌਂਸਲ ਆਫ਼ ਪੰਜਾਬ ਅਤੇ ਹਰਿਆਣਾ ਦੇ ਐਡਵੋਕੇਟ ਵੈਲਫੇਅਰ ਫੰਡ ਵਿੱਚ ਜਮ੍ਹਾਂ ਕਰਵਾਏ ਜਾਣ। ਇਸ ਦੇ ਨਾਲ ਹੀ ਦੋਸ਼ ਹੈ ਕਿ ਉਹ ਗੀਤਾਂ ਰਾਹੀਂ ਬਾਰਡਰ ਸਟੇਟ (ਪੰਜਾਬ) ਦੇ ਨੌਜਵਾਨਾਂ ਨੂੰ ਹਿੰਸਾ ਅਤੇ ਦੰਗਿਆਂ ਲਈ ਭੜਕਾਉਂਦਾ ਹੈ। ਮੂਸੇਵਾਲਾ 'ਤੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਵੀ ਦੋਸ਼ ਹੈ। ਸੰਜੂ ਗਾਣੇ 'ਚ ਗੰਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਨਜ਼ਰ ਆ ਰਹੇ ਹਨ।