image caption:

ਦੀਪ ਸਿੱਧੂ ਦੀ ਯਾਦ ਵਿਚ ਪਾਕਿਸਤਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਰਖਵਾਏ

 ਅੰਮ੍ਰਿਤਸਰ,-  ਮਸ਼ਹੂਰ ਫਿਲਮ ਅਦਾਕਾਰ ਅਤੇ ਕਿਸਾਨੀ ਸੰਘਰਸ਼ ਦੌਰਾਨ ਵੱਡਾ ਯੋਗਦਾਨ ਪਾਉਣ ਵਾਲੇ ਦੀਪ ਸਿੱਧੂ ਦਾ ਬੀਤੇ ਦਿਨ ਸੜਕ ਹਾਦਸੇ ਵਿਚ ਦੇਹਾਂਤ ਹੋ ਗਿਆ ਸੀ ਜਿਸ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਏ ਗਏ ਹਨ । ਇਸ ਸਬੰਧ ਵਿਚ ਲਹਿੰਦੇ ਪੰਜਾਬ ਪਾਕਿਸਤਾਨ ਦੀ ਸੰਗਤ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵਲੋਂ ਕਿਹਾ ਜਾ ਰਿਹਾ ਹੈ ਕਿ ਸਿੱਖ ਨੌਜਵਾਨਾਂ ਦੇ ਦਿਲਾਂ ਦੀ ਧੜਕਣ, ਕਿਸਾਨੀ ਸੰਘਰਸ਼ ਦੇ ਹੀਰੋ, ਪੰਜਾਬੀਆਂ ਦੀ ਸ਼ਾਨ ਅਤੇ ਫਿਲਮੀ ਅਦਾਕਾਰ ਦੀਪ ਸਿੱਧੂ ਉਰਫ਼ ਸੰਦੀਪ ਸਿੰਘ ਨੂੰ ਐਕਸੀਡੈਂਟ ਦੇ ਬਹਾਨੇ ਇੱਕ ਡੂੰਘੀ ਸਾਜਿਸ਼ ਤਹਿਤ ਕਤਲ ਕੀਤਾ ਗਿਆ ਹੈ। ਇਸ ਯੋਧੇ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਨਨਕਾਣਾ ਸਾਹਿਬ ਦੀਆਂ ਸਮੂਹ ਸੰਗਤਾਂ, ਪੰਜਾਬੀ ਸਿੱਖ ਸੰਗਤ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ 17 ਫਰਵਰੀ 2022 ਨੂੰ ਰੱਖੇ ਗਏ।