image caption:

ਵਿਨੋਦ ਕਾਂਬਲੀ ਗ੍ਰਿਫ਼ਤਾਰ, ਨਸ਼ੇ ‘ਚ ਰਿਹਾਇਸ਼ੀ ਸੁਸਾਇਟੀ ਦੇ ਗੇਟ ‘ਚ ਠੋਕੀ ਗੱਡੀ

 ਭਾਰਤ ਦੇ ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਨੂੰ ਐਤਵਾਰ ਨੂੰ ਮੁੰਬਈ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਦੇ ਬਚਪਨ ਦੇ ਦੋਸਤ ਵਜੋਂ ਮਸ਼ਹੂਰ ਕਾਂਬਲੀ &lsquoਤੇ ਨਸ਼ੇ ਵਿੱਚ ਮੁੰਬਈ ਦੇ ਬਾਂਦਰਾ ਵਿੱਚ ਸਥਿਤ ਆਪਣੀ ਰਿਹਾਇਸ਼ੀ ਸੁਸਾਇਟੀ ਦੇ ਗੇਟ ਵਿੱਚ ਗੱਡੀ ਨਾਲ ਟੱਕਰ ਮਾਰਨ ਦੇ ਦੋਸ਼ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਕਾਂਬਲੀ ਨੂੰ ਬਾਅਦ ਵਿੱਚ ਜ਼ਮਾਨਤ &lsquoਤੇ ਰਿਹਾਅ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ 50 ਸਾਲਾਂ ਵਿਨੋਦ ਕਾਂਬਲੀ ਸ਼ਰਾਬ ਪੀ ਕੇ ਗੱਡੀ ਚਲਾ ਰਹੇ ਸਨ। ਉਨ੍ਹਾਂ ਦੇ ਖਿਲਾਫ ਇੱਕ ਬੰਦੇ ਨੇ ਸ਼ਿਕਾਇਤ ਦਰਜ ਕਰਵਾਈ ਸੀ।

ਪੁਲਿਸ ਨੇ ਇੱਕ ਨਿਊਜ਼ ਏਜੰਸੀ ਨੂੰ ਦੱਸਿਆ ਕਿ ਕਾਂਬਲੀ &lsquoਤੇ ਆਪਣੀ ਹੀ ਸੁਸਾਇਟੀ ਦੇ ਗੇਟ &lsquoਚ ਟੱਕਰ ਮਾਰਨ ਦਾ ਦੋਸ਼ ਹੈ। ਹਾਲਾਂਕਿ, ਉਨ੍ਹਾਂ ਨੂੰ ਜ਼ਮਾਨਤ &lsquoਤੇ ਰਿਹਾਅ ਕਰ ਦਿੱਤਾ ਗਿਆ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਾਂਬਲੀ ਕਿਸੇ ਮਾਮਲੇ ਵਿੱਚ ਫਸੇ ਹਨ।