image caption:

ਮਹਿਲਾ ਵਿਸ਼ਵ ਕੱਪ ਕ੍ਰਿਕਟ: ਭਾਰਤ ਨੇ ਬੰਗਲਾਦੇਸ਼ ਨੂੰ 110 ਦੌੜਾਂ ਨਾਲ ਹਰਾਇਆ

 ਹੈਮਿਲਟਨ- ਬੱਲੇਬਾਜ਼ ਯਸਤਿਕਾ ਭਾਟੀਆ ਦੇ ਜ਼ਿੰਮੇਦਾਰ ਅਰਧ ਸੈਂਕੜੇ ਅਤੇ ਸਨੇਹ ਰਾਣਾ ਦੀ ਅਗਵਾਈ &rsquoਚ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਬੰਗਲਾਦੇਸ਼ ਨੂੰ 110 ਦੌੜਾਂ ਨਾਲ ਹਰਾ ਕੇ ਆਈਸੀਸੀ ਮਹਿਲਾ ਇੱਕ ਰੋਜ਼ਾ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਆਪਣੀਆਂ ਬਰਕਰਾਰ ਰੱਖੀਆਂ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਉਸ ਨੇ ਸੱਤ ਵਿਕਟਾਂ 'ਤੇ 229 ਦੌੜਾਂ ਬਣਾਈਆਂ। ਜਵਾਬ 'ਚ ਬੰਗਲਾਦੇਸ਼ ਦੀ ਟੀਮ 40.3 ਓਵਰਾਂ 'ਚ 119 ਦੌੜਾਂ 'ਤੇ ਆਊਟ ਹੋ ਗਈ।