image caption:

ਮਨਕੀਰਤ ਔਲਖ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁੱਖ ਮੰਤਰੀ ਮਾਨ ਕੋਲ ਸੁਰੱਖਿਆ ਦੀ ਕਰ ਸਕਦੇ ਹਨ ਮੰਗ

 ਚੰਡੀਗੜ੍ਹ :ਪੁਲਿਸ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਮਨਕੀਰਤ ਔਲਖ ਸਣੇ ਚਾਰ ਪੰਜਾਬੀ ਗਾਇਕ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਮਨਕੀਰਤ ਔਲਖ ਨੂੰ ਧਮਕੀ ਮਿਲ ਚੁੱਕੀ ਹੈ। ਇਸ ਸਬੰਧੀ ਉਹ ਸੀਐੱਮ ਭਗਵੰਤ ਮਾਨ ਨੂੰ ਮਿਲ ਸਕਦੇ ਹਨ। ਸੀਐੱਮ ਕੋਲ ਸੁਰੱਖਿਆ ਦਾ ਮੁੱਦਾ ਚੁੱਕ ਸਕਦੇ ਹਨ। ਸੰਦੀਪ ਨੰਗਲ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਮਨਕੀਰਤ ਔਲਖ ਗੈਂਗਸਟਰਾਂ ਦੇ ਰਾਡਾਰ 'ਤੇ ਹੈ, ਇਸ ਲਈ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਮਨਕੀਰਤ ਔਲਖ ਨੂੰ ਸੂਚਿਤ ਕੀਤਾ ਅਤੇ ਉਸਨੂੰ ਚੌਕਸ ਰਹਿਣ ਲਈ ਕਿਹਾ ਹੈ।ਇੱਕ ਜਨਤਕ ਸ਼ਖਸੀਅਤ ਹੋਣ ਦੇ ਨਾਤੇ, ਮਨਕੀਰਤ ਔਲਖ ਅਕਸਰ ਜਨਤਕ ਤੌਰ 'ਤੇ ਦਿਖਾਈ ਦਿੰਦੇ ਹਨ। ਅਲਰਟ ਤੋਂ ਬਾਅਦ ਗਾਇਕ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।