image caption:

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਸਾਰੇ ਡੀਸੀਜ਼ ਨੂੰ ਪਿੰਡਾਂ ’ਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਹੁਕਮ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿਚ ਖਾਸ ਕਰਕੇ ਪਿੰਡਾਂ ਵਿਚ ਜਾ ਕੇ ਨਿਰੰਤਰ ਜਨਤਕ ਮਿਲਣੀਆਂ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਇਸ ਨਾਲ ਲੋਕਾਂ ਦੀ ਤਸੱਲੀ ਮੁਤਾਬਕ ਉਨ੍ਹਾਂ ਦੀ ਸਮੱਸਿਆਵਾਂ ਨੂੰ ਮੌਕੇ &rsquoਤੇ ਹੀ ਸੁਲਝਾਉਣਾ ਯਕੀਨੀ ਬਣਾਇਆ ਜਾ ਸਕੇਗਾ।

ਅੱਜ ਸਵੇਰੇ ਇੱਥੇ ਪੰਜਾਬ ਭਵਨ ਵਿਖੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ਉਤੇ ਪਿੰਡ ਜਾਂ ਕਸਬੇ ਵਿਚ ਜਾ ਕੇ ਅਧਿਕਾਰੀਆਂ ਦੀ ਟੀਮ ਨਾਲ ਵਿਸ਼ੇਸ਼ ਕੈਂਪ ਲਾਉਣ ਲਈ ਆਖਿਆ ਤਾਂ ਕਿ ਆਮ ਲੋਕਾਂ ਦੇ ਬਕਾਏ ਮਸਲੇ ਜਾਂ ਦਰਪੇਸ਼ ਸਮੱਸਿਆਵਾਂ ਦਾ ਮੌਕੇ ਉਤੇ ਹੀ ਹੱਲ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਅੱਖਾਂ ਤੇ ਕੰਨ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ, &ldquoਤੁਸੀਂ ਸਰਕਾਰ ਦਾ ਅਸਲ ਚਿਹਰਾ ਹੋ ਕਿਉਂਕਿ ਸਾਡੇ (ਸਰਕਾਰ) ਨਾਲੋਂ ਤੁਹਾਡਾ ਆਮ ਲੋਕਾਂ ਨਾਲ ਸਿੱਧਾ ਵਾਹ ਪੈਂਦਾ ਹੈ ਕਿਉਂ ਜੋ ਲੋਕ ਤੁਹਾਡੇ ਉਪਰ ਬਹੁਤ ਜ਼ਿਆਦਾ ਭਰੋਸਾ ਤੇ ਵਿਸ਼ਵਾਸ ਕਰਦੇ ਹਨ।&rdquo ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਂਝ ਕੇਂਦਰਾਂ ਦੀ ਅਚਨਚੇਤੀ ਜਾਂਚ ਕਰਨ ਲਈ ਆਖਿਆ ਕਿਉਂ ਜੋ ਇਨ੍ਹਾਂ ਕੇਂਦਰਾਂ ਨੂੰ ਪ੍ਰਮੁੱਖ ਤੌਰ ਉਤੇ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਸਨ ਅਤੇ ਉਨ੍ਹਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਲਈ ਕਿਹਾ।