image caption:

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ‘ਤੇ ਲਾਲ ਕਿਲ੍ਹੇ ‘ਤੇ ਹੋਣਗੇ ਸਮਾਗਮ

 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਦੇਸ਼ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਾਲ 400 ਵਰ੍ਹੇ ਪੂਰੇ ਹੋਣ &lsquoਤੇ ਕੇਂਦਰ ਸਰਕਾਰ ਵੱਲੋਂ ਵੀ ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਵੱਡੇ ਪੱਧਰ &lsquoਤੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਲਾਲ ਕਿਲ੍ਹੇ &lsquoਤੇ ਸਮਾਰੋਹ ਆਯੋਜਿਤ ਕੀਤੇ ਗਾਣਗੇ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਯਾਦਗਾਰੀ ਇੱਕ ਸਿੱਕਾ ਤੇ ਮੋਹਰ ਵੀ ਜਾਰੀ ਕੀਤਾ ਜਾਵੇਗਾ।

ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ 21 ਅਪ੍ਰੈਲ ਨੂੰ ਆ ਰਿਹਾ ਹੈ। ਕੇਂਦਰ ਵੱਲੋਂ ਸਰਕਾਰ ਇਸ ਨੂੰ ਲੈ ਕੇ ਲਾਲ ਕਿਲ੍ਹੇ &lsquoਤੇ 20 ਤੇ 21 ਅਪ੍ਰੈਲ ਨੂੰ ਲਾਲ ਕਿਲ੍ਹੇ &lsquoਤੇ ਦੋ ਦਿਨਾ ਸਮਾਰੋਹ ਆਯੋਜਿਤ ਕੀਤੇ ਜਾਣਗੇ।
20 ਅਪ੍ਰੈਲ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਪਹਿਲੇ ਦਿਨ ਇਸ ਪ੍ਰੋਗਰਾਮ ਦਾ ਉਦਘਾਟਨ ਕਰਨਗੇ। ਸਮਾਰੋਹ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਤੋਂ ਇਲਾਵਾ ਬੱਚਿਆਂ ਵੱਲੋਂ ਆਯੋਜਿਤ ਕੀਤਾ ਜਾਣਾ ਵਾਲਾ ਸ਼ਬਦ ਕੀਰਤਨ ਵੀ ਹੋਵੇਗਾ।