image caption:

ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਵਲੋਂ ਭਗਵੰਤ ਮਾਨ ਨਾਲ ਮੁਲਾਕਾਤ

 ਚੰਡੀਗੜ੍ਹ, - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੂੰ ਕਿਹਾ ਕਿ ਉਹ ਲੰਡਨ ਤੋਂ ਚੰਡੀਗੜ੍ਹ ਲਈ ਸਿੱਧੀਆਂ ਉਡਾਨਾਂ ਨੂੰ ਪ੍ਰਮੁੱਖ ਤਰਜੀਹ ਦੇ ਆਧਾਰ ''ਤੇ ਸ਼ੁਰੂ ਕਰਨ ਲਈ ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਕੋਲ ਮੁੱਦਾ ਉਠਾਉਣ।

ਅੱਜ ਦੁਪਹਿਰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ''ਤੇ ਸਿਸ਼ਟਾਚਾਰ ਮੁਲਾਕਾਤ ਕਰਨ ਮੌਕੇ ਵਿਚਾਰ-ਵਟਾਂਦਰੇ ਦੌਰਾਨ, ਕੈਰੋਲਿਨ ਰੋਵੇਟ ਨੇ ਕਿਹਾ ਕਿ ਉਹ ਯਕੀਨੀ ਤੌਰ ''ਤੇ ਉਡਾਨਾਂ ਸ਼ੁਰੂ ਕਰਨ ਦਾ ਇਹ ਮਾਮਲਾ ਬਰਤਾਨਵੀ ਹਾਈ ਕਮਿਸ਼ਨਰ ਕੋਲ ਉਠਾਉਣਗੇ ਤਾਂ ਜੋ ਤਾਂ ਜੋ ਯੂ.ਕੇ. ਵਿੱਚ ਵੱਸਦੇ ਪੰਜਾਬੀ ਪ੍ਰਵਾਸੀ ਲੋਕਾਂ ਤੋਂ ਇਲਾਵਾ ਯੂ.ਕੇ. ਦੇ ਗੁਆਂਢੀ ਰਾਜਾਂ ਵਸਦੇ ਲੋਕ ਵੀ ਪੰਜਾਬ ਅਤੇ ਯੂ.ਕੇ ਦੀ ਨਿਰਵਿਘਨ ਯਾਤਰਾ ਕਰ ਸਕਣ।ਉਹਨਾਂ ਨੇ ਭਗਵੰਤ ਮਾਨ ਨੂੰ ਉਹਨਾਂ ਦੀ ਅਗਵਾਈ ਹੇਠ ਸੂਬੇ ਵਿੱਚ ਸਰਕਾਰ ਬਣਾਉਣ ਲਈ ਭਾਰੀ ਫਤਵਾ ਹਾਸਿਲ ਕਰਨ ਲਈ ਵੀ ਵਧਾਈ ਦਿੱਤੀ।

ਚੰਡੀਗੜ੍ਹ ਅਤੇ ਲੰਡਨ ਵਿਚਕਾਰ ਤੁਰੰਤ ਸਿੱਧੇ ਹਵਾਈ ਸੰਪਰਕ ਦੀ ਲੋੜ ''ਤੇ ਜ਼ੋਰ ਦਿੰਦਿਆਂ ਭਗਵੰਤ ਮਾਨ ਨੇ ਕੈਰੋਲਿਨ ਰੋਵੇਟ ਨੂੰ ਦੱਸਿਆ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਯੂ.ਟੀ ਚੰਡੀਗੜ੍ਹ ਤੋਂ ਇਲਾਵਾ ਗੁਆਂਢੀ ਰਾਜਾਂ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਦੀ ਵਧਦੀ ਮੰਗ ਨੂੰ ਪੂਰਾ ਕਰਦਾ ਹੈ।ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਵਿਖੇ ਬੋਇੰਗ 777 ਵਰਗੇ ਵੱਡੇ ਅਤੇ ਚੌੜੇ ਹਵਾਈ ਜਹਾਜ਼ਾਂ ਨੂੰ ਸੰਭਾਲਣ ਲਈ ਬੁਨਿਆਦੀ ਸਹੂਲਤਾਂ ਕੈਟ-ਆਈ.ਆਈ.ਬੀ ਇੰਸਟਰੂਮੈਂਟ ਲੈਂਡਿੰਗ ਸਿਸਟਮ ਹੋਣ ਤੋਂ ਇਲਾਵਾ ਅੰਤਰਰਾਸ਼ਟਰੀ ਉਡਾਣਾਂ ਦੇ ਪ੍ਰਬੰਧਨ ਲਈ ਨਵੀਨਤਮ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਨਾਲ ਲੈਸ ਹੈ।
ਮੁੱਖ ਮੰਤਰੀ ਨੂੰ ਪਰਾਲੀ ਸਾੜਨ ਅਤੇ ਬਾਇਓਮਾਸ ਪ੍ਰਬੰਧਨ ਦੇ ਖਤਰੇ ਨਾਲ ਨਜਿੱਠਣ ਲਈ ਨਵੀਨਤਮ ਤਕਨਾਲੋਜੀਆਂ ਬਾਰੇ ਜਾਣੂ ਕਰਵਾਉਂਦਿਆਂ ਕੈਰੋਲੀਨ ਰੋਵੇਟ ਨੇ ਇਨ੍ਹਾਂ ਖੇਤਰਾਂ ਵਿੱਚ ਤਕਨਾਲੋਜੀ ਪ੍ਰਦਾਨ ਲਈ ਡੂੰਘੀ ਦਿਲਚਸਪੀ ਜ਼ਾਹਰ ਕੀਤੀ ਕਿਉਂਕਿ ਯੂ.ਕੇ. ਕੋਲ ਇਨ੍ਹਾਂ ਅਹਿਮ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਭ ਤੋਂ ਉੱਨਤ ਮੁਹਾਰਤ ਹੈ।


ਉਨ੍ਹਾਂ ਨੇ ਭਗਵੰਤ ਮਾਨ ਨੂੰ ਇਹ ਵੀ ਦੱਸਿਆ ਕਿ ਯੂ.ਕੇ. ਵਿੱਚ ਕੁਝ ਉੱਨਤ ਪੀ.ਜੀ ਕੋਰਸ ਹਨ ਜੋ ਕੁਝ ਸਥਾਨਕ ਯੂਨੀਵਰਸਿਟੀਆਂ ਅਤੇ ਉੱਚ ਸਿੱਖਿਆ ਦੀਆਂ ਵੱਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਚਲਾਏ ਜਾ ਸਕਦੇ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵ ਭਰ ਵਿੱਚ ਲਾਹੇਵੰਦ ਰੁਜ਼ਗਾਰ ਦੇ ਯੋਗ ਬਣਾਇਆ ਜਾ ਸਕੇ।